UNHRC: ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (UNHRC) 'ਚ ਪਾਕਿਸਤਾਨ (Pakistan) ਦੀ ਵਿਦੇਸ਼ ਰਾਜ ਮੰਤਰੀ ਹਿਨਾ ਰੱਬਾਨੀ ਖਾਰ (Hina Rabbani Khar) ਨੇ ਇਕ ਵਾਰ ਫਿਰ ਭਾਰਤ 'ਤੇ ਝੂਠੇ ਦੋਸ਼ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਭਾਰਤ ਨੇ ਉਸ ਦੇ ਸਾਰੇ ਦੋਸ਼ਾਂ ਦਾ ਢੁੱਕਵਾਂ ਜਵਾਬ ਦਿੱਤਾ ਹੈ। ਭਾਰਤੀ ਡਿਪਲੋਮੈਟ ਸੀਮਾ ਪੁਜਾਨੀ (Seema Pujani) ਨੇ ਅੱਤਵਾਦ ਦੇ ਮੁੱਦੇ 'ਤੇ ਪਾਕਿਸਤਾਨ ਨੂੰ ਆੜੇ ਹੱਥੀਂ ਲੈਂਦਿਆਂ ਤੇ ਉਸ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ।
ਸੀਮਾ ਪੁਜਾਨੀ ਨੇ ਕਿਹਾ ਕਿ ਅੱਜ ਪਾਕਿਸਤਾਨ ਵਿੱਚ ਕੋਈ ਵੀ ਧਾਰਮਿਕ ਘੱਟ ਗਿਣਤੀ ਆਜ਼ਾਦੀ ਨਾਲ ਨਹੀਂ ਰਹਿ ਸਕਦੀ ਅਤੇ ਨਾ ਹੀ ਆਪਣੇ ਧਰਮ ਦਾ ਪਾਲਣ ਕਰ ਸਕਦੀ ਹੈ। ਦੁਨੀਆ ਭਰ ਵਿੱਚ ਹਜ਼ਾਰਾਂ ਨਾਗਰਿਕਾਂ ਦੀ ਮੌਤ ਲਈ ਪਾਕਿਸਤਾਨ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਪਾਕਿਸਤਾਨ ਦੇ ਆਪਣੇ ਜਾਂਚ ਕਮਿਸ਼ਨ ਨੂੰ ਪਿਛਲੇ ਇੱਕ ਦਹਾਕੇ ਵਿੱਚ ਜਬਰੀ ਲਾਪਤਾ ਹੋਣ ਦੀਆਂ 8,463 ਸ਼ਿਕਾਇਤਾਂ ਮਿਲੀਆਂ ਹਨ। ਬਲੋਚ ਲੋਕਾਂ ਨੇ ਇਸ ਵਹਿਸ਼ੀ ਨੀਤੀ ਦਾ ਖਮਿਆਜ਼ਾ ਭੁਗਤਿਆ ਹੈ। ਵਿਦਿਆਰਥੀ, ਡਾਕਟਰ, ਇੰਜੀਨੀਅਰ, ਅਧਿਆਪਕ ਤੇ ਸਮਾਜ ਦੇ ਆਗੂ ਨਿਯਮਿਤ ਤੌਰ 'ਤੇ ਗਾਇਬ ਹੋ ਜਾਂਦੇ ਹਨ।
'Propaganda ਫੈਲਾ ਰਿਹਾ ਪਾਕਿਸਤਾਨ'
ਭਾਰਤ ਨੇ ਵੀ ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਪੁਜਾਨੀ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪੂਰੇ ਖੇਤਰ ਭਾਰਤ ਦਾ ਹਿੱਸਾ ਸਨ, ਹਨ ਅਤੇ ਹਮੇਸ਼ਾ ਰਹਿਣਗੇ। ਗੁਆਂਢੀ ਦੇਸ਼ ਹਮੇਸ਼ਾ ਹੀ ਭਾਰਤ ਵਿਰੁੱਧ ਭੰਡੀ ਪ੍ਰਚਾਰ ਕਰਨ 'ਚ ਜੁਟਿਆ ਰਿਹਾ ਹੈ। ਇਹ ਪਾਕਿਸਤਾਨ ਦੀਆਂ ਗਲਤ ਤਰਜੀਹਾਂ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤੀ ਖੇਤਰ 'ਤੇ ਨਾਜਾਇਜ਼ ਕਬਜ਼ਾ ਕਰ ਰਿਹਾ ਹੈ।
'ਪਾਕਿਸਤਾਨ ਨੇ ਅੱਤਵਾਦੀਆਂ ਨੂੰ ਦਿੱਤੀ ਸੁਰੱਖਿਆ'
ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਗਏ ਅੱਤਵਾਦ ਦਾ ਪਰਦਾਫਾਸ਼ ਕਰਦੇ ਹੋਏ ਭਾਰਤੀ ਡਿਪਲੋਮੈਟ ਨੇ ਕਿਹਾ, "ਪਾਕਿਸਤਾਨ ਨੇ ਹਮੇਸ਼ਾ ਅੱਤਵਾਦੀਆਂ ਦੀ ਰੱਖਿਆ ਕੀਤੀ ਹੈ। ਅੱਤਵਾਦੀ ਹਾਫਿਜ਼ ਸਈਦ ਅਤੇ ਅੱਤਵਾਦੀ ਮਸੂਦ ਅਜ਼ਹਰ ਨੂੰ ਸਾਲਾਂ ਤੋਂ ਪਾਲਿਆ ਗਿਆ ਹੈ। ਅੱਤਵਾਦੀ ਓਸਾਮਾ ਬਿਨ ਲਾਦੇਨ ਪਾਕਿਸਤਾਨੀ ਫੌਜ ਦੀ ਸੁਰੱਖਿਆ ਕਾਲੋਨੀ ਦੇ ਕੋਲ ਰਹਿੰਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ