MEA on China: ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਿਆਚਿਨ ਨੇੜੇ ਚੀਨੀ ਗਤੀਵਿਧੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਸ਼ਕਸਗਾਮ ਘਾਟੀ ਨੂੰ ਆਪਣਾ ਖੇਤਰ ਮੰਨਦਾ ਹੈ। ਅਸੀਂ 1963 ਦੇ ਅਖੌਤੀ ਚੀਨ-ਪਾਕਿਸਤਾਨ ਸਰਹੱਦੀ ਸਮਝੌਤੇ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ, ਜਿਸ ਰਾਹੀਂ ਪਾਕਿਸਤਾਨ ਨੇ ਇਸ ਖੇਤਰ ਨੂੰ ਗੈਰ-ਕਾਨੂੰਨੀ ਢੰਗ ਨਾਲ ਚੀਨ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ।



ਸ਼ਕਸਗਾਮ ਘਾਟੀ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ


ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਨੇ ਲਗਾਤਾਰ ਸ਼ਕਸਗਾਮ ਘਾਟੀ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਸੀਂ ਜ਼ਮੀਨੀ ਤੱਥਾਂ ਨੂੰ ਬਦਲਣ ਦੀਆਂ ਗੈਰ-ਕਾਨੂੰਨੀ ਕੋਸ਼ਿਸ਼ਾਂ ਵਿਰੁੱਧ ਚੀਨੀ ਪੱਖ ਕੋਲ ਆਪਣਾ ਵਿਰੋਧ ਦਰਜ ਕਰਵਾਇਆ ਹੈ। ਅਸੀਂ ਆਪਣੇ ਹਿੱਤਾਂ ਦੀ ਰੱਖਿਆ ਲਈ ਜ਼ਰੂਰੀ ਉਪਾਅ ਕਰਨ ਦਾ ਅਧਿਕਾਰ ਵੀ ਰਾਖਵਾਂ ਰੱਖਦੇ ਹਾਂ।








ਭਾਰਤੀ ਜਾਸੂਸਾਂ 'ਤੇ ਵਿਦੇਸ਼ ਮੰਤਰਾਲੇ ਨੇ ਕੀ ਕਿਹਾ?


ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਆਸਟ੍ਰੇਲੀਆ ਤੋਂ ਕੱਢੇ ਗਏ ਦੋ ਭਾਰਤੀ ਜਾਸੂਸਾਂ ਬਾਰੇ ਵੀ ਟਿੱਪਣੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਸਾਡੇ ਕੋਲ ਉਨ੍ਹਾਂ ਰਿਪੋਰਟਾਂ 'ਤੇ ਅਸਲ ਵਿੱਚ ਕੋਈ ਟਿੱਪਣੀ ਨਹੀਂ ਹੈ। ਅਸੀਂ ਉਨ੍ਹਾਂ ਨੂੰ ਅਟਕਲਾਂ ਵਾਲੀਆਂ ਰਿਪੋਰਟਾਂ ਵਜੋਂ ਦੇਖਦੇ ਹਾਂ ਅਤੇ ਅਸੀਂ ਉਨ੍ਹਾਂ 'ਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਾਂ।"


ਸ਼ਕਸਗਾਮ ਘਾਟੀ ਮਹੱਤਵਪੂਰਨ ਕਿਉਂ ਹੈ?
ਸ਼ਕਸਗਾਮ ਘਾਟੀ ਰਣਨੀਤਕ ਤੌਰ 'ਤੇ ਮਹੱਤਵਪੂਰਨ ਖੇਤਰ ਹੈ, ਜੋ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦਾ ਹਿੱਸਾ ਹੈ। ਭਾਰਤ ਹਮੇਸ਼ਾ ਇਸ ਖੇਤਰ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਉਠਾਉਂਦਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਕੁਝ ਸੈਟੇਲਾਈਟ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ 'ਚ ਖੁਲਾਸਾ ਹੋਇਆ ਸੀ ਕਿ ਚੀਨ ਪੀਓਕੇ 'ਚ ਸਿਆਚਿਨ ਗਲੇਸ਼ੀਅਰ ਨੇੜੇ ਸੜਕ ਬਣਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।