Coronavirus Today: ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 14 ਹਜ਼ਾਰ 623 ਕੇਸ ਦਰਜ, 197 ਮੌਤਾਂ
ਦੇਸ਼ 'ਚ ਹੁਣ ਤਕ ਕੋਰੋਨਾ ਵਾਇਰਸ ਟੀਕੇ ਦੀਆਂ 99 ਕਰੋੜ 12 ਲੱਖ 82 ਹਜ਼ਾਰ 283 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਜਲਦੀ ਹੀ ਟੀਕੇ ਦੇ 100 ਕਰੋੜ ਦਾ ਅੰਕੜਾ ਪਾਰ ਕਰਨ ਜਾ ਰਿਹਾ ਹੈ।
Coronavirus Today: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ (Covid 19) ਦੇ ਨਵੇਂ ਮਾਮਲਿਆਂ 'ਚ ਅੱਜ ਵਾਧਾ ਹੋਇਆ ਹੈ। ਪਿਛਲੇ 24 ਘੰਟੇ 'ਚ ਦੇਸ਼ ਵਿੱਚ ਕੋਰੋਨਾ ਦੇ 14 ਹਜ਼ਾਰ 623 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਬੀਤੇ ਦਿਨੀਂ 197 ਲੋਕਾਂ ਦੀ ਮੌਤ ਹੋਈ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 92 ਹਜ਼ਾਰ 651 ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ?
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ?
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 1 ਲੱਖ 78 ਹਜ਼ਾਰ 98 ਰਹਿ ਗਈ ਹੈ। ਇਸ ਦੇ ਨਾਲ ਹੀ ਪਿਛਲੇ 1 ਦਿਨ 'ਚ ਕੋਰੋਨਾ ਦੇ ਇਲਾਜ ਅਧੀਨ 19 ਹਜ਼ਾਰ 446 ਮਰੀਜ਼ ਠੀਕ ਹੋ ਗਏ ਹਨ, ਜਿਸ ਤੋਂ ਬਾਅਦ ਹੁਣ ਤਕ ਕੋਰੋਨਾ ਤੋਂ 3 ਕਰੋੜ 34 ਲੱਖ 78 ਹਜ਼ਾਰ 247 ਲੋਕ ਠੀਕ ਹੋ ਚੁੱਕੇ ਹਨ। ਹੁਣ ਤਕ ਦੇਸ਼ 'ਚ ਕੋਰੋਨਾ ਦੇ 3 ਕਰੋੜ 41 ਲੱਖ 8 ਹਜ਼ਾਰ 996 ਮਾਮਲੇ ਸਾਹਮਣੇ ਆ ਚੁੱਕੇ ਹਨ।
ਵੈਕਸੀਨ ਦੇ 100 ਕਰੋੜ ਦੇ ਅੰਕੜੇ 'ਤੇ ਪਹੁੰਚਿਆ ਭਾਰਤ
ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਬੀਤੇ ਦਿਨੀਂ ਟੀਕੇ ਦੀਆਂ 41 ਲੱਖ 36 ਹਜ਼ਾਰ 142 ਖੁਰਾਕਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਦੇਸ਼ 'ਚ ਹੁਣ ਤਕ ਕੋਰੋਨਾ ਵਾਇਰਸ ਟੀਕੇ ਦੀਆਂ 99 ਕਰੋੜ 12 ਲੱਖ 82 ਹਜ਼ਾਰ 283 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਜਲਦੀ ਹੀ ਟੀਕੇ ਦੇ 100 ਕਰੋੜ ਦਾ ਅੰਕੜਾ ਪਾਰ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ: ਇਸ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ 'ਤੇ ਮਿਲੇਗਾ ਇਨਾਮ ਜਿੱਤਣ ਦਾ ਮੌਕਾ, ਜਾਣੋ ਵਧੇਰੇ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/