Coronavirus Update: ਕੀ ਤੀਜੀ ਲਹਿਰ ਆ ਗਈ ਹੈ? ਕੋਰੋਨਾ ਦੇ 33,750 ਨਵੇਂ ਮਾਮਲੇ, 123 ਮੌਤਾਂ, ਓਮੀਕ੍ਰੋਨ ਦੇ ਮਰੀਜ਼ਾਂ ਦੀ ਗਿਣਤੀ ਹੋਈ 1700
Coronavirus in India: ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33 ਹਜ਼ਾਰ 750 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਹੈ।
Corona In India: ਓਮੀਕ੍ਰੋਨ ਦੇ ਖਤਰੇ ਵਿਚਾਲੇ ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲਣ ਲੱਗੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ-ਮੁੰਬਈ ਦੇ ਨਾਲ-ਨਾਲ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਵਿੱਚ ਵੀ ਕੋਰੋਨਾ ਕੇਸਾਂ ਦੀ ਗਿਣਤੀ ਵਧਣ ਲੱਗੀ ਹੈ। ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33 ਹਜ਼ਾਰ 750 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 1 ਲੱਖ 45 ਹਜ਼ਾਰ 582 ਹੋ ਗਈ ਹੈ।
India reports 33,750 fresh COVID cases, 10,846 recoveries, and 123 deaths in the last 24 hours
— ANI (@ANI) January 3, 2022
Active cases: 1,45,582
Total recoveries: 3,42,95,407
Death toll: 4,81,893
Total vaccination: 1,45,68,89,306 pic.twitter.com/L3NUkNZoFt
ਹਾਲਾਂਕਿ ਇਸ ਸਮੇਂ ਦੌਰਾਨ ਕੋਰੋਨਾ ਤੋਂ 10 ਹਜ਼ਾਰ 846 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਦੇਸ਼ 'ਚ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 42 ਲੱਖ 95 ਹਜ਼ਾਰ 407 ਹੋ ਗਈ ਹੈ। ਜਦੋਂਕਿ ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 81 ਹਜ਼ਾਰ 893 ਲੋਕ ਆਪਣੀ ਜਾਨ ਗੁਆਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਰਿਕਾਰਡ 145 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।
ਕੋਰੋਨਾ ਦੇ ਨਵੇਂ ਵੇਰੀਐਂਟ Omicron ਦੇ ਮਰੀਜ਼ਾਂ ਦੀ ਗਿਣਤੀ 1700 ਹੋ ਗਈ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ 639 ਲੋਕ ਠੀਕ ਹੋ ਚੁੱਕੇ ਹਨ।
ਮਹਾਰਾਸ਼ਟਰ 'ਚ ਕੋਰੋਨਾ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਐਤਵਾਰ ਨੂੰ ਕੋਰੋਨਾ ਸੰਕਰਮਣ ਦੇ 11 ਹਜ਼ਾਰ 877 ਨਵੇਂ ਮਾਮਲੇ ਸਾਹਮਣੇ ਆਏ, ਜੋ ਇਕ ਦਿਨ ਪਹਿਲਾਂ ਸਾਹਮਣੇ ਆਏ ਮਾਮਲਿਆਂ ਨਾਲੋਂ 2 ਹਜ਼ਾਰ 707 ਜ਼ਿਆਦਾ ਹਨ। ਇਸ ਦੇ ਨਾਲ ਹੀ ਓਮੀਕ੍ਰੋਨ ਦੇ 50 ਮਾਮਲੇ ਸਾਹਮਣੇ ਆਏ ਹਨ।
ਸੂਬੇ ਦੇ ਸਿਹਤ ਵਿਭਾਗ ਨੇ ਇੱਕ ਬੁਲੇਟਿਨ ਵਿੱਚ ਕਿਹਾ ਕਿ ਮਹਾਰਾਸ਼ਟਰ ਵਿੱਚ ਵੀ 9 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1 ਲੱਖ 41 ਹਜ਼ਾਰ 542 ਹੋ ਗਈ ਹੈ। ਮਹਾਰਾਸ਼ਟਰ 'ਚ ਕੋਰੋਨਾ ਦੇ 11 ਹਜ਼ਾਰ 877 ਮਾਮਲਿਆਂ 'ਚੋਂ 7 ਹਜ਼ਾਰ 792 ਮਾਮਲੇ ਸਿਰਫ ਮੁੰਬਈ ਤੋਂ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਲਈ ਵੱਡੀ ਮੁਸੀਬਤ, ਕੱਚੇ ਮੁਲਾਜ਼ਮਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin