Coronavirus in India: ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਸੰਕਰਮਣ ਦੇ ਨਵੇਂ ਮਾਮਲਿਆਂ ਵਿੱਚ ਕੁਝ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 8 ਹਜ਼ਾਰ 318 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 465 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਦੌਰਾਨ 10 ਹਜ਼ਾਰ 967 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ।


ਦੱਸ ਦਈਏ ਕਿ ਇੱਕ ਦਿਨ ਪਹਿਲਾਂ ਯਾਨੀ ਸ਼ੁੱਕਰਵਾਰ ਨੂੰ ਕੋਰੋਨਾ ਦੇ 10 ਹਜ਼ਾਰ 549 ਨਵੇਂ ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਦੇ ਇਸ ਵਧੇ ਹੋਏ ਨਵੇਂ ਕੇਸ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 1 ਲੱਖ 7 ਹਜ਼ਾਰ 19 ਹੋ ਗਈ ਹੈ।


ਦੇਸ਼ ਵਿੱਚ ਹੁਣ ਤੱਕ ਕੁੱਲ 4 ਲੱਖ 67 ਹਜ਼ਾਰ 933 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ​​ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ 121.06 ਕਰੋੜ ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ 24 ਨਵੰਬਰ ਨੂੰ 9119 ਨਵੇਂ ਕੇਸ ਸਾਹਮਣੇ ਆਏ ਸੀ, ਜਦੋਂ ਕਿ 23 ਨਵੰਬਰ ਨੂੰ 9283 ਨਵੇਂ ਕੇਸ, 22 ਨਵੰਬਰ ਨੂੰ 7579 ਨਵੇਂ ਕੇਸ, 21 ਨਵੰਬਰ ਨੂੰ 8,488 ਨਵੇਂ ਕੇਸ ਅਤੇ 20 ਨਵੰਬਰ ਨੂੰ 10 ਹਜ਼ਾਰ 488 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸੀ।



ਇਹ ਵੀ ਪੜ੍ਹੋ: Tomato Price: ਆਮ ਲੋਕਾਂ ਨੂੰ ਰਾਹਤ! ਦਸੰਬਰ 'ਚ ਸਸਤਾ ਹੋਵੇਗਾ ਟਮਾਟਰ, ਜਾਣੋ ਟਮਾਟਰ ਦੀ ਤਾਜ਼ਾ ਕੀਮਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904