Mehul Choksi: ਭਾਰਤ ਸਰਕਾਰ ਨੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ (Mehul Choksi ) ਦੀ ਹਵਾਲਗੀ(Extradition) ਦੀ ਮੰਗ ਕੀਤੀ ਹੈ। ਚੋਕਸੀ ਨੂੰ 12 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੈਲਜੀਅਨ ਫੈਡਰਲ ਪਬਲਿਕ ਸਰਵਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਭਾਰਤ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ PNB ਬੈਂਕ ਘੁਟਾਲੇ ਦਾ ਮੁੱਖ ਦੋਸ਼ੀ ਹੈ ਤੇ ਲੰਬੇ ਸਮੇਂ ਤੋਂ ਫਰਾਰ ਸੀ।
ਉਸਦੀ ਗ੍ਰਿਫ਼ਤਾਰੀ ਨੂੰ ਭਾਰਤ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਲਈ ਇੱਕ ਮਹੱਤਵਪੂਰਨ ਸਫਲਤਾ ਮੰਨਿਆ ਜਾ ਰਿਹਾ ਹੈ। ਵਿਭਾਗ ਨੇ ਕਿਹਾ ਕਿ ਬੈਲਜੀਅਮ ਦੇ ਅਧਿਕਾਰੀ ਚੋਕਸੀ ਵਿਰੁੱਧ ਹੋਰ ਕਾਨੂੰਨੀ ਕਾਰਵਾਈ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਇਲਾਵਾ ਉਸਨੂੰ ਕਾਨੂੰਨੀ ਕੌਂਸਲ ਵੀ ਉਪਲਬਧ ਕਰਵਾਈ ਜਾਵੇਗੀ।
ਵਿਭਾਗ ਦੇ ਬੁਲਾਰੇ ਦੇ ਹਵਾਲੇ ਨਾਲ, ਨਿਊਜ਼ ਏਜੰਸੀ ਏਐਨਆਈ ਨੇ ਕਿਹਾ, 'ਮੇਹੁਲ ਚੋਕਸੀ ਨੂੰ ਸ਼ਨੀਵਾਰ, 12 ਅਪ੍ਰੈਲ, 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸਨੂੰ ਅਗਲੀ ਨਿਆਂਇਕ ਪ੍ਰਕਿਰਿਆ ਤੱਕ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਸਨੂੰ ਆਪਣੇ ਵਕੀਲਾਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਬੈਲਜੀਅਮ ਦੀ ਫੈਡਰਲ ਪਬਲਿਕ ਸਰਵਿਸ ਆਫ਼ ਜਸਟਿਸ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਭਾਰਤ ਸਰਕਾਰ ਨੇ ਚੋਕਸੀ ਦੀ ਹਵਾਲਗੀ ਲਈ ਇੱਕ ਰਸਮੀ ਬੇਨਤੀ ਭੇਜੀ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ, ਚੋਕਸੀ ਦੇ ਵਕੀਲ ਨੇ ਪੁਸ਼ਟੀ ਕੀਤੀ ਸੀ ਕਿ ਪੰਜਾਬ ਨੈਸ਼ਨਲ ਬੈਂਕ (PNB) ਘੁਟਾਲੇ ਨਾਲ ਜੁੜੇ ਭਗੌੜੇ ਹੀਰਾ ਵਪਾਰੀ ਨੂੰ ਬੈਲਜੀਅਮ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਚੋਕਸੀ ਸਵਿਟਜ਼ਰਲੈਂਡ ਵਿੱਚ ਇਲਾਜ ਦੇ ਬਹਾਨੇ ਭੱਜਣ ਦੀ ਯੋਜਨਾ ਬਣਾ ਰਿਹਾ ਸੀ।
ਭਾਰਤੀ ਅਧਿਕਾਰੀ ਹੁਣ ਚੋਕਸੀ ਮਾਮਲੇ ਦੀ ਅਗਲੀ ਸੁਣਵਾਈ ਲਈ ਬੈਲਜੀਅਮ ਜਾਣ ਦੀ ਤਿਆਰੀ ਕਰ ਰਹੇ ਹਨ। ਉਹ ਇਹ ਯਕੀਨੀ ਬਣਾਉਣ ਲਈ ਇੱਕ ਕਾਨੂੰਨੀ ਰਣਨੀਤੀ ਤਿਆਰ ਕਰ ਰਹੇ ਹਨ ਕਿ ਚੋਕਸੀ ਹਿਰਾਸਤ ਵਿੱਚ ਰਹੇ ਅਤੇ ਉਸਦੀ ਹਵਾਲਗੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।