India-Canada Row: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀ ਵੀਜ਼ੇ ਦੀ ਸੇਵਾ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਸਹੂਲਤ
India- Canada Issue: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਭਾਰਤ ਨੇ ਕੈਨੇਡੀਅਨਾਂ ਲਈ ਵਪਾਰ, ਮੈਡੀਕਲ ਅਤੇ ਕਾਨਫਰੰਸ ਨਾਲ ਸਬੰਧਤ ਕੰਮਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ।
India-Canada Row: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ, ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ।
ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਵੀਜ਼ਾ ਸੇਵਾ ਵਿੱਚ ਸਿਰਫ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਸ਼੍ਰੇਣੀਆਂ ਵਿੱਚ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab News: DSP ਦੇ ਰੀਡਰ ਵਜੋਂ ਤਾਇਨਾਤ ਏ.ਐੱਸ.ਆਈ. ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਕਾਬੂ
ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੀਜ਼ਾ ਦੇਣ 'ਤੇ ਅਸਥਾਈ ਰੋਕ ਲਗਾਈ ਗਈ ਸੀ। ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।
The latest Press Release on resumption of visa service may be seen here. @MEAIndia @IndianDiplomacy @PIB_India @DDNewslive @ANI @WIONews @TOIIndiaNews @htTweets @cgivancouver @IndiainToronto pic.twitter.com/iwKIgF2qin
— India in Canada (@HCI_Ottawa) October 25, 2023
ਕੈਨੇਡਾ ਅਤੇ ਭਾਰਤ ਵਿਚਾਲੇ ਵਿਵਾਦ ਕਿਵੇਂ ਸ਼ੁਰੂ ਹੋਇਆ?ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਟਰੂਡੋ ਦੇ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।
ਇਹ ਵੀ ਪੜ੍ਹੋ: Punjab News: ਸਿੱਖ ਭਾਵਨਾਵਾਂ ਨੂੰ ਠੇਸ! ਮੋਦੀ ਸਰਕਾਰ ਨੀਲਾਮੀ 'ਚ ਵੇਚਣ ਜਾ ਰਹੀ PM ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ