India-Canada Row: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ, ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ।


ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਵੀਜ਼ਾ ਸੇਵਾ ਵਿੱਚ ਸਿਰਫ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਸ਼੍ਰੇਣੀਆਂ ਵਿੱਚ ਸ਼ੁਰੂ ਕੀਤੀ ਗਈ ਹੈ।


ਇਹ ਵੀ ਪੜ੍ਹੋ: Punjab News: DSP ਦੇ ਰੀਡਰ ਵਜੋਂ ਤਾਇਨਾਤ ਏ.ਐੱਸ.ਆਈ. ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਕਾਬੂ


ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੀਜ਼ਾ ਦੇਣ 'ਤੇ ਅਸਥਾਈ ਰੋਕ ਲਗਾਈ ਗਈ ਸੀ। ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।