ਅੱਜ ਰਹੇਗਾ ਭਾਰਤ ਬੰਦ, ਕਿਸਾਨਾਂ ਦੀ ਸਰਕਾਰ ਨੂੰ ਜਗਾਉਣ ਦੀ ਇਕ ਹੋਰ ਕੋਸ਼ਿਸ਼, ਦਿੱਲੀ ਪੁਲਿਸ ਨੇ ਖਿੱਚੀ ਤਿਆਰੀ
ਅੰਦੋਲਨਕਾਰੀ ਕਿਸਾਨਾਂ ਦੇ ਰੋਸ ਮੁਜ਼ਾਹਰੇ ਦਾ ਅੱਜ 120ਵਾਂ ਦਿਨ ਹੈ। ਕਿਸਾਨ ਹੁਣ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਅੱਜ ਇੱਕ ਦਿਨ ਦਾ ‘ਭਾਰਤ ਬੰਦ’ ਕਰ ਰਹੇ ਹਨ।
Bharat Band 26th March: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ ਕਾਇਮ ਹੈ। ਅਜਿਹੇ 'ਚ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰ ਤੇ ਸਾਰੇ ਵਪਾਰਕ ਅਦਾਰੇ ਬੰਦ ਰੱਖੇ ਜਾਣਗੇ। ਅੱਜ ਸਵੇਰ 6 ਵਜੇ ਤੋਂ ਲੈ ਕੇ ਸ਼ਾਮੀਂ 6 ਵਜੇ ਤੱਕ ‘ਭਾਰਤ ਬੰਦ’ ਕੀਤਾ ਜਾਵੇਗਾ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਉੱਤੇ ਡਟੇ ਕਿਸਾਨ ਭਲਕੇ ਪੂਰੇ ਦੇਸ਼ ਵਿੱਚ ‘ਬੰਦ’ ਕਰਨਗੇ।
ਕਿਸਾਨ ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਪ੍ਰਦਰਸ਼ਨਕਾਰੀ ਨਾਗਰਿਕਾਂ ਨੂੰ ਸ਼ਾਂਤ ਰਹਿੰਦਿਆਂ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰ ਅਭਿਮਨਿਊ ਕੋਹਾੜ ਨੇ ਕਿਹਾ, ਭਾਰਤ ਬੰਦ ਦਾ ਵੱਡਾ ਪ੍ਰਭਾਵ ਹਰਿਆਣਾ ਤੇ ਪੰਜਾਬ ਹੋਵੇਗਾ।
ਬੰਦ ਦੌਰਾਨ ਇਹ ਥਾਵਾਂ ਖੁੱਲ੍ਹੀਆਂ ਰਹਿਣਗੀਆਂ
‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
ਅੰਦੋਲਨਕਾਰੀ ਕਿਸਾਨਾਂ ਦੇ ਰੋਸ ਮੁਜ਼ਾਹਰੇ ਦਾ ਅੱਜ 120ਵਾਂ ਦਿਨ ਹੈ। ਕਿਸਾਨ ਹੁਣ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਅੱਜ ਇੱਕ ਦਿਨ ਦਾ ‘ਭਾਰਤ ਬੰਦ’ ਕਰ ਰਹੇ ਹਨ। ਨਵੇਂ ਖੇਤੀ ਕਾਨੂੰਨ ਤੇ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ।
CAIT ਬੰਦ 'ਚ ਸ਼ਾਮਲ ਨਹੀਂ
ਦੇਸ਼ 'ਚ ਅੱਠ ਕਰੋੜ ਵਪਾਰੀਆਂ ਦੀ ਅਗਵਾਈ ਕਰਨ ਵਾਲੀ ਕਨਫੈਡਰੇਸ਼ਨ ਆਫ ਇੰਡੀਆ ਟ੍ਰੇਡਰਸ ਦਾ ਕਹਿਣਾ ਹੈ ਕਿ 26 ਮਾਰਚ ਨੂੰ ਬਜ਼ਾਰ ਖੁੱਲ੍ਹੇ ਰਹਿਣਗੇ ਕਿਉਂਕਿ ਉਹ ਭਾਰਤ ਬੰਦ ਚ ਸ਼ਸ਼ਾਮਲ ਨਹੀਂ ਹੈ। ਸੰਗਠਨ ਦੇ ਮਹਾਂਸਕੱਤਰ ਪ੍ਰਵੀਣ ਖੰਡੇਲਵਾਲਾ ਨੇ ਕਿਹਾ ਕਿ ਅਸੀਂ ਭਾਰਤ ਬੰਦ 'ਚ ਸ਼ਾਮਲ ਨਹੀਂ। ਦਿੱਲੀ ਤੇ ਹੋਰ ਦੇਸ਼ ਦੇ ਬਾਕੀ ਹਿੱਸਿਆਂ 'ਚ ਬਜ਼ਾਰ ਖੁੱਲ੍ਹੇ ਰਹਿਣਗੇ। ਜਾਰੀ ਵਿਵਾਦ ਦਾ ਹੱਲ ਸਿਰਫ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ। ਖੇਤੀ ਕਾਨੂੰਨਾਂ 'ਤੇ ਸੋਧ 'ਤੇ ਚਰਚਾ ਹੋਣੀ ਚਾਹੀਦੀ ਹੈ ਜੋ ਮੌਜੂਦਾ ਖੇਤੀ ਨੂੰ ਲਾਭ ਯੋਗ ਬਣਾ ਸਕਦੇ ਹਨ।
ਦਿੱਲੀ ਪੁਲਿਸ ਦੀ ਤਿਆਰੀ
ਦਿੱਲੀ ਪੁਲਿਸ ਦੇ PRO ਨੇ ਕਿਸਾਨਾਂ ਦੇ ਬੰਦ ਕਰਕੇ ਪੂਰੀ ਪੁਲਿਸ ਗ੍ਰਾਊਂਡ ਤੇ ਹੋਣ ਦੀ ਗੱਲ ਆਖੀ ਹੈ। ਦਿੱਲੀ ਬਾਰਡਰਾਂ 'ਤੇ ਵੀ ਚੌਕਸੀ ਵਧਾਈ ਗਈ ਹੈ।