Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਰਤ ਤੇ ਅਮਰੀਕਾ ਵਿਚਾਲੇ ਖੜਕ ਗਈ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦਾ ਅਮਰੀਕਾ ਵੱਲੋਂ ਵਿਰੋਧ ਕਰਨ ਮਗਰੋਂ ਭਾਰਤ ਨੇ ਵੱਡਾ ਐਕਸ਼ਨ ਲਿਆ ਹੈ। ਅਮਰੀਕਾ ਦੇ ਬਿਆਨ ਤੋਂ ਇਕ ਦਿਨ ਬਾਅਦ ਗੀ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਅਮਰੀਕੀ ਡਿਪਲੋਮੈਟ ਗਲੋਰੀਆ ਬਾਰਬੇਨਾ ਨੂੰ ਤਲਬ ਕਰ ਲਿਆ। ਉਹ ਦੁਪਹਿਰ 1:10 ਵਜੇ ਵਿਦੇਸ਼ ਮੰਤਰਾਲੇ ਪਹੁੰਚੀ ਤੇ ਇੱਥੇ 40 ਮਿੰਟ ਮੀਟਿੰਗ ਚੱਲੀ।


ਸੂਤਰਾਂ ਮੁਤਾਬਕ ਭਾਰਤੀ ਵਿਦੇਸ਼ ਮੰਤਰਾਲੇ ਨੇ ਅਮਰੀਕਾ ਦੇ ਬਿਆਨ ਦਾ ਵਿਰੋਧ ਕੀਤਾ ਹੈ। ਭਾਰਤ ਨੇ ਕਿਹਾ ਹੈ ਕਿ ਭਾਰਤ 'ਚ ਕਾਨੂੰਨੀ ਕਾਰਵਾਈ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦਾ ਬਿਆਨ ਗਲਤ ਹੈ। ਕੂਟਨੀਤੀ ਵਿੱਚ ਇਹ ਉਮੀਦ ਕੀਤੀ ਜਾਂਦੀ ਹੈ ਕਿ ਦੇਸ਼ ਇੱਕ ਦੂਜੇ ਦੇ ਅੰਦਰੂਨੀ ਮੁੱਦਿਆਂ ਤੇ ਪ੍ਰਭੂਸੱਤਾ ਦਾ ਸਨਮਾਨ ਕਰਨ।


ਇਹ ਵੀ ਪੜ੍ਹੋ: Guava scam: ਜਾਣੋ ਆਖਰ ਕੀ ਹੈ 137 ਕਰੋੜ ਦਾ ਅਮਰੂਦ ਬਾਗ ਘੁਟਾਲਾ? ਪੰਜਾਬ ਦੇ ਵੱਡੇ ਅਫਸਰਾਂ ਦੀਆਂ ਪਤਨੀਆਂ ਦੇ ਰਾਸੂਖਦਾਰ ਸ਼ਾਮਲ...ਈਡੀ ਦਾ 22 ਟਿਕਾਣਿਆਂ 'ਤੇ ਐਕਸ਼ਨ


ਦਰਅਸਲ ਜਰਮਨੀ ਤੋਂ ਬਾਅਦ ਮੰਗਲਵਾਰ ਨੂੰ ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮੁੱਦੇ 'ਤੇ ਬਿਆਨ ਦਿੱਤਾ ਸੀ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।


ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜੇਕਰ ਦੋ ਦੇਸ਼ ਲੋਕਤੰਤਰੀ ਹਨ ਤਾਂ ਇਸ ਦੀ ਉਮੀਦ ਹੋਰ ਵਧ ਜਾਂਦੀ ਹੈ, ਨਹੀਂ ਤਾਂ ਹਫੜਾ-ਦਫੜੀ ਦੀ ਸਥਿਤੀ ਪੈਦਾ ਹੋ ਸਕਦੀ ਹੈ। ਭਾਰਤ ਵਿੱਚ ਕਾਨੂੰਨੀ ਪ੍ਰਕਿਰਿਆ ਇੱਕ ਸੁਤੰਤਰ ਨਿਆਂਪਾਲਿਕਾ 'ਤੇ ਅਧਾਰਤ ਹੈ। ਉਸ ਨੂੰ ਬਦਨਾਮ ਕਰਨਾ ਜਾਂ ਸਵਾਲ ਉਠਾਉਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Arvind Kejriwal Health news: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ, ਸ਼ੂਗਰ ਲੈਵਲ 46 'ਤੇ ਪਹੁੰਚਿਆ