ਚੰਡੀਗੜ੍ਹ: ਪੁਲਵਾਮਾ ਹਮਲੇ ਸਬੰਧੀ ਅੱਜ ਭਾਰਤ ਨੇ ਪਾਕਿਸਤਾਨ ਦੇ ਸੀਨੀਅਰ ਰਾਜਦੂਤ ਨੂੰ ਤਲਬ ਕਰਕੇ ਸਖਤ ਰੋਸ ਜ਼ਾਹਿਰ ਕੀਤਾ। ਭਾਰਤ ਨੇ ਪਾਕਿਸਤਾਨੀ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ (JeM) ਵੱਲੋਂ ਪੁਲਵਾਮਾ ਵਿੱਚ ਕੀਤੇ ਗਏ ਅੱਤਵਾਦੀ ਹਮਲੇ ਵਿੱਚ 40 ਸੀਆਰਪੀਐਫ ਜਵਾਨਾਂ ਦੀ ਮੌਤ ’ਤੇ ਸਖ਼ਤ ਵਿਰੋਧ ਦਰਜ ਕਰਵਾਇਆ।
ਜੈਸ਼-ਏ-ਮੁਹੰਮਦ ਨੇ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਹਮਲੇ ਵਿੱਚ ਘੱਟੋ-ਘੱਟ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਤੇ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ।
ਇਸ ਘਟਨਾ ਦੇ ਸਬੰਧ ਵਿੱਚ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਭਾਰਤ ਦੇ ਪਾਕਿਸਤਾਨ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕੀਤਾ ਤੇ ਸੀਆਰਪੀਐਫ ਦੇ ਜਵਾਨਾਂ ਦੀ ਮੌਤ ਬਾਰੇ ਸਖ਼ਤ ਸ਼ਬਦਾਂ ਵਿੱਚ ਰੋਸ ਦਰਜ ਕਰਵਾਇਆ ਹੈ।