ਪੜਚੋਲ ਕਰੋ
Advertisement
Nagrota encounter: ਭਾਰਤ ਦਾ ਕੜਾ ਰੁਖ, ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਲਾਈ ਗਈ ਫਟਕਾਰ
ਦੱਸ ਦਈਏ ਕਿ ਜੰਮੂ ਕਸ਼ਮੀਰ ਦੇ ਨਾਗਰੋਟਾ ਵਿੱਚ ਵੀਰਵਾਰ ਨੂੰ ਇੱਕ ਮੁਕਾਬਲੇ ਵਿੱਚ ਭਾਰਤ ਵਿੱਚ 26/11 ਵਰਗੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਆਏ ਚਾਰ ਅਤਿਵਾਦੀ ਮਾਰੇ ਗਏ ਸੀ।
ਨਵੀਂ ਦਿੱਲੀ: ਨਾਗਰੋਟਾ ਮੁਕਾਬਲੇ ਕਰਕੇ ਭਾਰਤ ਨੇ ਇੱਕ ਵਾਰ ਫੇਰ ਤੋਂ ਸਖ਼ਤ ਰੁਖ ਅਪਨਾਇਆ ਹੈ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਸਵੇਰੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਇਸ ਮਾਮਲੇ 'ਚ ਖੂਬ ਫਟਕਾਰ ਲਾਈ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਆਪਣੇ ਖੇਤਰ ਤੋਂ ਅੱਤਵਾਦੀ ਗਤੀਵਿਧੀਆਂ ਬੰਦ ਕਰੇ। ਭਾਰਤ ਸਰਕਾਰ ਆਪਣੇ ਰਾਸ਼ਟਰੀ ਸੁਰੱਖਿਆ ਹਿੱਤਾਂ ਦੀ ਰੱਖਿਆ ਲਈ ਸਾਰੇ ਲੋੜੀਂਦੇ ਉਪਰਾਲੇ ਕਰਨ ਲਈ ਵਚਨਬੱਧ ਹੈ।
ਦੱਸ ਦਈਏ ਕਿ ਇਸ ਮੁਕਾਬਲੇ ਤੋਂ ਬਾਅਦ ਕੇਂਦਰ ਸਰਕਾਰ ਸੁਚੇਤ ਹੋ ਗਈ ਹੈ। ਅੱਤਵਾਦੀਆਂ ਦੀ 26/11 ਵਰਗੀ ਘਟਨਾ ਨਾਲ ਦੇਸ਼ ਨੂੰ ਦਹਿਲਾਉਣ ਦੀ ਸਾਜਿਸ਼ ਕਰ ਰਹੇ ਸੀ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜ਼ਿਲ ਡੋਵਾਲ, ਵਿਦੇਸ਼ ਸਕੱਤਰ ਅਤੇ ਟਾਪ ਦੀ ਖੁਫੀਆ ਅਦਾਰਿਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ।
ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਤੋਂ ਬਾਅਦ ਇਹ ਗੱਲ ਨਿਕਲੀ ਕਿ ਅੱਤਵਾਦੀ 26/11 ਦੇ ਮੁੰਬਈ ਅੱਤਵਾਦੀ ਹਮਲੇ ਦੀ ਵਰ੍ਹੇਗੰਢ ਮੌਕੇ ਇੱਕ ਵਾਰ ਫਿਰ ਤੋਂ ਦੇਸ਼ 'ਚ ਦਹਿਸ਼ਤ ਫੈਲਾਉਣ ਦੀ ਸਾਜਿਸ਼ ਰਚ ਰਹੇ ਸੀ। ਦੱਸ ਦੇਈਏ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਨਾਗਰੋਟਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਇੱਕ ਟਰੱਕ ਵਿੱਚ ਸਵਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਫਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਵਿਦੇਸ਼ ਮੰਤਰਾਲੇ ਦਾ ਫੈਸਲਾ ਇਸ ਦੇ ਨਾਲ ਹੀ ਦੱਸ ਦਇਏ ਕਿ ਅੱਤਵਾਦੀਆਂ ਨਾਲ ਮੁਕਾਬਲਾ ਇਤਫਾਕ ਨਾਲ ਨਹੀਂ ਹੋਇਆ। ਇਹ ਖੁਫੀਆ ਅਧਾਰਤ ਕਾਰਵਾਈ ਸੀ। ਸੁਰੱਖਿਆ ਬਲਾਂ ਦਾ ਮੰਨਣਾ ਹੈ ਕਿ ਸਰਹੱਦ ਪਾਰ ਤੋਂ ਅੱਤਵਾਦੀ ਵੱਡਾ ਹਮਲਾ ਕਰਨ ਵਾਲੇ ਸੀ। ਇਸ ਘਟਨਾ ਨਾਲ ਜੁੜੀ ਜਾਣਕਾਰੀ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਗਲੋਬਲ ਪੋਜੀਸ਼ਨਿੰਗ ਸਿਸਟਮ (ਜੀਪੀਐਸ) ਉਪਕਰਣ ਦੇ ਸ਼ੁਰੂਆਤੀ ਅੰਕੜੇ ਅਤੇ ਚਾਰੇ ਅੱਤਵਾਦੀਆਂ ਦੇ ਨਾਲ ਮਿਲੇ ਮੋਬਾਈਲ ਫੋਨ ਤੋਂ ਪਤਾ ਲੱਗਦਾ ਹੈ ਕਿ ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਦੇ ਆਪ੍ਰੇਸ਼ਨਲ ਕਮਾਂਡਰ ਮੁਫਤੀ ਰਾਉਫ ਅਸਗਰ ਅਤੇ ਕੈਰੀ ਜਰਾਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦਾ ਉਦੇਸ਼ ਕਸ਼ਮੀਰ ਘਾਟੀ ਵਿਚ ਵੱਡਾ ਹਮਲਾ ਕਰਨਾ ਸੀ। Breaking : ਕੈਪਟਨ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਬਣਾ ਰਹੇ ਰਣਨੀਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Pakistan High Commission official in Delhi summoned by Ministry of External Affairs, on Nagrota incident where four terrorists were neutralised pic.twitter.com/sep4Eaxuym
— ANI (@ANI) November 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਸਿਹਤ
ਪੰਜਾਬ
Advertisement