ਦੱਸ ਦਈਏ ਕਿ ਇਸ ਮੁਕਾਬਲੇ ਤੋਂ ਬਾਅਦ ਕੇਂਦਰ ਸਰਕਾਰ ਸੁਚੇਤ ਹੋ ਗਈ ਹੈ। ਅੱਤਵਾਦੀਆਂ ਦੀ 26/11 ਵਰਗੀ ਘਟਨਾ ਨਾਲ ਦੇਸ਼ ਨੂੰ ਦਹਿਲਾਉਣ ਦੀ ਸਾਜਿਸ਼ ਕਰ ਰਹੇ ਸੀ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜ਼ਿਲ ਡੋਵਾਲ, ਵਿਦੇਸ਼ ਸਕੱਤਰ ਅਤੇ ਟਾਪ ਦੀ ਖੁਫੀਆ ਅਦਾਰਿਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ।
ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਤੋਂ ਬਾਅਦ ਇਹ ਗੱਲ ਨਿਕਲੀ ਕਿ ਅੱਤਵਾਦੀ 26/11 ਦੇ ਮੁੰਬਈ ਅੱਤਵਾਦੀ ਹਮਲੇ ਦੀ ਵਰ੍ਹੇਗੰਢ ਮੌਕੇ ਇੱਕ ਵਾਰ ਫਿਰ ਤੋਂ ਦੇਸ਼ 'ਚ ਦਹਿਸ਼ਤ ਫੈਲਾਉਣ ਦੀ ਸਾਜਿਸ਼ ਰਚ ਰਹੇ ਸੀ। ਦੱਸ ਦੇਈਏ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਨਾਗਰੋਟਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਇੱਕ ਟਰੱਕ ਵਿੱਚ ਸਵਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ।
ਫਿਲਹਾਲ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਵਿਦੇਸ਼ ਮੰਤਰਾਲੇ ਦਾ ਫੈਸਲਾ
ਇਸ ਦੇ ਨਾਲ ਹੀ ਦੱਸ ਦਇਏ ਕਿ ਅੱਤਵਾਦੀਆਂ ਨਾਲ ਮੁਕਾਬਲਾ ਇਤਫਾਕ ਨਾਲ ਨਹੀਂ ਹੋਇਆ। ਇਹ ਖੁਫੀਆ ਅਧਾਰਤ ਕਾਰਵਾਈ ਸੀ। ਸੁਰੱਖਿਆ ਬਲਾਂ ਦਾ ਮੰਨਣਾ ਹੈ ਕਿ ਸਰਹੱਦ ਪਾਰ ਤੋਂ ਅੱਤਵਾਦੀ ਵੱਡਾ ਹਮਲਾ ਕਰਨ ਵਾਲੇ ਸੀ। ਇਸ ਘਟਨਾ ਨਾਲ ਜੁੜੀ ਜਾਣਕਾਰੀ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਗਲੋਬਲ ਪੋਜੀਸ਼ਨਿੰਗ ਸਿਸਟਮ (ਜੀਪੀਐਸ) ਉਪਕਰਣ ਦੇ ਸ਼ੁਰੂਆਤੀ ਅੰਕੜੇ ਅਤੇ ਚਾਰੇ ਅੱਤਵਾਦੀਆਂ ਦੇ ਨਾਲ ਮਿਲੇ ਮੋਬਾਈਲ ਫੋਨ ਤੋਂ ਪਤਾ ਲੱਗਦਾ ਹੈ ਕਿ ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਦੇ ਆਪ੍ਰੇਸ਼ਨਲ ਕਮਾਂਡਰ ਮੁਫਤੀ ਰਾਉਫ ਅਸਗਰ ਅਤੇ ਕੈਰੀ ਜਰਾਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦਾ ਉਦੇਸ਼ ਕਸ਼ਮੀਰ ਘਾਟੀ ਵਿਚ ਵੱਡਾ ਹਮਲਾ ਕਰਨਾ ਸੀ।
Breaking : ਕੈਪਟਨ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਬਣਾ ਰਹੇ ਰਣਨੀਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904