India Canada Tension: ਕੈਨੇਡਾ 'ਤੇ ਭਾਰਤ ਦੀ ਇੱਕ ਹੋਰ ਵੱਡੀ ਕਾਰਵਾਈ, ਮੋਦੀ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ
India Canada Conflict: ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 41 ਦੇ ਕਰੀਬ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ
India Canada Row: ਭਾਰਤ ਅਤੇ ਕੈਨੇਡਾ ਦੇ ਖਰਾਬ ਹੋਏ ਰਿਸ਼ਤਿਆਂ ਵਿਚਾਲੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਨੇ ਕਾਰਵਾਈ ਕਰਦੇ ਹੋਏ 41 ਕੈਨੇਡੀਅਨ ਡਿਪਲੋਮੈਟਸ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਹੈ। ਇਹਨਾਂ 41 ਕੈਨੇਡੀਅਨ ਡਿਪਲੋਮੈਟਸ ਨੂੰ ਭਾਰਤ ਛੱਡਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।
ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 41 ਦੇ ਕਰੀਬ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ ਵਿੱਚ ਕੈਨੇਡਾ ਦਾ ਡਿਪਲੋਮੈਟਿਕ ਸਟਾਫ ਕੈਨੇਡਾ ਵਿੱਚ ਭਾਰਤ ਦੇ ਡਿਪਲੋਮੈਟਿਕ ਸਟਾਫ ਨਾਲੋਂ ਵੱਡਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਸੀਂ ਕੈਨੇਡਾ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦੋਹਾਂ ਦੇਸ਼ਾਂ 'ਚ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਹੋਣੀ ਚਾਹੀਦੀ ਹੈ। ਇਹ ਵਿਆਨਾ ਕਨਵੈਨਸ਼ਨ ਤਹਿਤ ਜ਼ਰੂਰੀ ਹੈ।
10 ਅਕਤੂਬਰ ਤੱਕ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ 41 ਡਿਪਲੋਮੈਟਸ ਨੂੰ ਸਮਾਂ ਦਿੱਤਾ ਹੈ ਕਿ ਉਹ ਭਾਰਤ ਛੱਡ ਕੇ ਆਪਣੇ ਦੇਸ਼ ਵਾਪਸ ਚਲੇ ਜਾਣ। ਰਿਪੋਰਟ ਮੁਤਾਬਕ ਇਨ੍ਹਾਂ 41 ਡਿਪਲੋਮੈਟਸ 'ਚੋਂ ਜੋ 10 ਅਕਤੂਬਰ ਤੋਂ ਬਾਅਦ ਭਾਰਤ 'ਚ ਰਹਿ ਜਾਣਗੇ, ਉਨ੍ਹਾਂ ਨੂੰ ਮਿਲਣ ਵਾਲੀਆਂ ਛੋਟਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। 10 ਅਕਤੂਬਰ ਤੋਂ ਬਾਅਦ ਦੇਸ਼ ਵਿੱਚ ਸਿਰਫ਼ 21 ਕੈਨੇਡੀਅਨ ਡਿਪਲੋਮੈਟ ਹੀ ਰਹਿਣਗੇ।
18 ਸਤੰਬਰ ਨੂੰ ਕੈਨੇਡੀਅਨ ਪੀਐਮ ਟਰੂਡੋ ਨੇ ਭਾਰਤ ਸਰਕਾਰ 'ਤੇ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਉਸ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ। ਕੈਨੇਡਾ ਦੀ ਇਸ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਵੀ ਆਪਣੇ ਇਕ ਡਿਪਲੋਮੈਟ ਨੂੰ ਦੇਸ਼ ਛੱਡਣ ਲਈ ਕਿਹਾ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।
26 ਸਤੰਬਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਵਿੱਚ ਭਾਸ਼ਣ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਕੈਨੇਡਾ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਰਾਜਨੀਤੀ ਦੀ ਖਾਤਰ ਅੱਤਵਾਦ ਨੂੰ ਵਧਾਵਾ ਦੇਣਾ ਗਲਤ ਹੈ। ਸਾਡਾ ਮੰਨਣਾ ਹੈ ਕਿ ਪ੍ਰਭੂਸੱਤਾ ਦਾ ਸਨਮਾਨ ਮਹੱਤਵਪੂਰਨ ਹੈ, ਪਰ ਇਹ ਸਨਮਾਨ ਚੋਣਵੇਂ ਨਹੀਂ ਹੋਣਾ ਚਾਹੀਦਾ। ਅੱਤਵਾਦ, ਕੱਟੜਪੰਥ ਅਤੇ ਹਿੰਸਾ 'ਤੇ ਸਿਆਸੀ ਸਹੂਲਤ ਅਨੁਸਾਰ ਕਾਰਵਾਈ ਨਹੀਂ ਹੋਣੀ ਚਾਹੀਦੀ।
ਇਸ ਤੋਂ ਬਾਅਦ ਕੌਂਸਲ ਫਾਰ ਫਾਰੇਨ ਰਿਲੇਸ਼ਨਜ਼ 'ਚ ਹੋਈ ਚਰਚਾ 'ਚ ਜੈਸ਼ੰਕਰ ਨੇ ਕੈਨੇਡਾ ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਵੀ ਦਿੱਤੇ। ਜੈਸ਼ੰਕਰ ਨੇ ਕਿਹਾ ਸੀ ਕਿ ਕੈਨੇਡਾ 'ਚ ਵੱਖਵਾਦੀ ਤਾਕਤਾਂ, ਹਿੰਸਾ ਅਤੇ ਕੱਟੜਪੰਥ ਨਾਲ ਜੁੜੇ ਅਪਰਾਧ ਵੱਧ ਰਹੇ ਹਨ।