ਪੜਚੋਲ ਕਰੋ
(Source: ECI/ABP News)
ਕੁਲਭੂਸ਼ਣ ਜਾਧਵ ਮਾਮਲਾ: ਕੌਮਾਂਤਰੀ ਅਦਾਲਤ ਦੇ ਫੈਸਲੇ ਮਗਰੋਂ ਪਾਕਿਸਤਾਨ ਨਰਮ
ਆਖਰਕਾਰ ਕੁਲਭੂਸ਼ਣ ਜਾਧਵ ਮਾਮਲੇ ‘ਚ ਪਾਕਿਸਤਾਨ ਨੂੰ ਝੁਕਣਾ ਪਿਆ ਹੈ। ਪਾਕਿ ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਪਾਕਿਸਤਾਨ ਕੁਲਭੂਸ਼ਣ ਨੂੰ ਕਾਉਂਸਲਰ ਅਕਸੈਸ ਮੁਹੱਈਆ ਕਰਵਾਏਗਾ। ਅਜਿਹਾ ਉਸ ਨੇ ਕੌਮਾਂਤਰੀ ਅਦਾਲਤ (ਆਈਸੀਜੇ) ਦੇ 17 ਜੁਲਾਈ ਨੂੰ ਆਏ ਹੁਕਮਾਂ ਤੋਂ ਬਾਅਦ ਕੀਤਾ ਹੈ।
![ਕੁਲਭੂਸ਼ਣ ਜਾਧਵ ਮਾਮਲਾ: ਕੌਮਾਂਤਰੀ ਅਦਾਲਤ ਦੇ ਫੈਸਲੇ ਮਗਰੋਂ ਪਾਕਿਸਤਾਨ ਨਰਮ India To Evaluate Pak Offer Of Consular Access To Kulbhushan Jadhav ਕੁਲਭੂਸ਼ਣ ਜਾਧਵ ਮਾਮਲਾ: ਕੌਮਾਂਤਰੀ ਅਦਾਲਤ ਦੇ ਫੈਸਲੇ ਮਗਰੋਂ ਪਾਕਿਸਤਾਨ ਨਰਮ](https://static.abplive.com/wp-content/uploads/sites/5/2019/08/01165642/kulbhushan-jadhav.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਆਖਰਕਾਰ ਕੁਲਭੂਸ਼ਣ ਜਾਧਵ ਮਾਮਲੇ ‘ਚ ਪਾਕਿਸਤਾਨ ਨੂੰ ਝੁਕਣਾ ਪਿਆ ਹੈ। ਪਾਕਿ ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਪਾਕਿਸਤਾਨ ਕੁਲਭੂਸ਼ਣ ਨੂੰ ਕਾਉਂਸਲਰ ਅਕਸੈਸ ਮੁਹੱਈਆ ਕਰਵਾਏਗਾ। ਅਜਿਹਾ ਉਸ ਨੇ ਕੌਮਾਂਤਰੀ ਅਦਾਲਤ (ਆਈਸੀਜੇ) ਦੇ 17 ਜੁਲਾਈ ਨੂੰ ਆਏ ਹੁਕਮਾਂ ਤੋਂ ਬਾਅਦ ਕੀਤਾ ਹੈ।
17 ਜੁਲਾਈ, 2019 ਨੂੰ ਆਈਸੀਜੇ ਨੇ ਤਿੰਨ ਸਾਲ ਤੋਂ ਪਾਕਿ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਸੀ। ਪਾਕਿਸਤਾਨ ਨੂੰ ਉਸ ਨੂੰ ਕਾਉਂਸਲਰ ਮੁਹੱਈਆ ਕਰਵਾਉਣ ਲਈ ਕਿਹਾ ਸੀ। ਇਸ ਤੋਂ ਬਾਅਦ 19 ਜੁਲਾਈ ਨੂੰ ਪਾਕਿਸਤਾਨ ਨੇ ਕਿਹਾ ਸੀ ਕਿ ਉਹ ਜਾਧਵ ਨੂੰ ਰਾਜਨਾਇਕ ਮਦਦ ਦੇਣ ਲਈ ਤਿਆਰ ਹੈ।
ਭਾਰਤ ਨੇ ਕਈ ਵਾਰ ਪਾਕਿਸਤਾਨ ਤੋਂ ਇਸ ਦੀ ਇਜਾਜ਼ਤ ਮੰਗੀ ਸੀ ਜਿਸ ਨੂੰ ਪਾਕਿਸਤਾਨ ਨੇ ਹਮੇਸ਼ਾ ਨਕਾਰ ਦਿੱਤਾ ਸੀ। ਕੁਲਭੂਸ਼ਣ ਨੂੰ 3 ਮਾਰਚ, 2016 ‘ਚ ਪਾਕਿਸਤਾਨ ਨੇ ਗ੍ਰਿਫ਼ਤਾਰ ਕੀਤਾ ਸੀ। ਪਾਕਿ ਸੈਨਾ ਨੇ ਉਸ ‘ਤੇ ਜਾਸੂਸੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ‘ਚ ਮੌਤ ਸੀ ਸਜ਼ਾ ਦਿੱਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)