Gurpatwant Singh Pannun: ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ਅੰਦਰ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ਾਂ ਮਗਰੋਂ ਭਾਰਤ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਕੈਨੇਡਾ ਤੋਂ ਬਾਅਦ ਅਮਰੀਕਾ ਨੇ ਦੋਸ਼ ਲਾਇਆ ਹੈ ਕਿ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦਾ ਸਾਜਿਸ਼ ਰਚੀ ਗਈ ਸੀ ਪਰ ਇਸ ਨੂੰ ਸਫਲ ਨਹੀਂ ਹੋਣ ਦਿੱਤਾ ਗਿਆ ਸੀ।
ਸੂਤਰਾਂ ਮੁਤਾਬਕ ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਤੇ ਇਸ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ।
ਦਰਅਸਲ ਅਮੀਰਕੀ ਰਿਪੋਰਟਾਂ ਮੁਤਾਬਕ ਕੈਨੇਡਾ 'ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਹਮਲਾ ਕੀਤਾ ਜਾਣਾ ਸੀ ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ। ਅਮਰੀਕੀ ਰਿਪੋਰਟਾਂ ਮੁਤਾਬਕ ਗੁਰਪਤਵੰਤ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ 'ਚ ਕੀਤਾ ਗਿਆ ਹੈ। ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ ਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਇਕਲੌਤੇ ਮੁੱਖ ਮੰਤਰੀ ਹੋਏ ਜੋ ਵਿਆਹ ਦੇਖਣ ਲਈ ਵੀ ਪੁਲਿਸ ਦੇ 200 ਬੰਦੇ ਨਾਲ ਲੈ ਕੇ ਜਾਂਦੇ: ਬਾਜਵਾ
ਆਓ ਜਾਣਦੇ ਹਾਂ ਕੌਣ ਹੈ ਗੁਰਪਤਵੰਤ ਸਿੰਘ ਪੰਨੂ
ਗੁਰਪਤਵੰਤ ਪੰਨੂ ਪਿਛੋਕੜ ਤੋਂ ਪੰਜਾਬ ਤੇ ਹੁਣ ਇੱਕ ਕੈਨੇਡੀਅਨ ਤੇ ਅਮਰੀਕੀ ਨਾਗਰਿਕ ਹੈ ਜੋ ਸਿੱਖਸ ਫਾਰ ਜਸਟਿਸ ਦੇ ਜਨਰਲ ਵਕੀਲ ਵਜੋਂ ਕੰਮ ਕਰਦਾ ਹੈ। ਖਾਲਿਸਤਾਨ ਪੱਖੀ ਵਕੀਲ ਇੱਕ ਵੱਖਰੇ ਸਿੱਖ ਰਾਜ ਦੀ ਮੰਗ ਕਰਨ ਵਾਲੇ ਰਾਏਸ਼ੁਮਾਰੀ (referendums) ਦਾ ਇੱਕ ਮੁੱਖ ਪ੍ਰਬੰਧਕ ਰਿਹਾ ਹੈ - ਜੋ ਕੈਨੇਡਾ, ਯੂਕੇ ਅਤੇ ਆਸਟ੍ਰੇਲੀਆ ਵਰਗੇ ਵੱਡੇ ਭਾਰਤੀ ਪ੍ਰਵਾਸੀਆਂ ਵਾਲੇ ਦੇਸ਼ਾਂ ਵਿੱਚ ਆਯੋਜਿਤ ਕੀਤਾ ਗਿਆ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤ ਰਾਏਸ਼ੁਮਾਰੀ ਮੁਹਿੰਮ ਚਲਾਉਣ ਲਈ ਮੈਨੂੰ ਮਾਰਨਾ ਚਾਹੁੰਦਾ ਹੈ।
ਇਹ ਵੀ ਪੜ੍ਹੋ: Viral Video: ਮਗਰਮੱਛ ਨੂੰ ਫੜ ਕੇ ਫੋਟੋ ਖਿਚਵਾ ਰਹੇ ਲੋਕ, ਅਚਾਨਕ ਜਾਗਿਆ ਵਿਸ਼ਾਲ ਜੀਵ, ਜਾਨ ਬਚਾਉਣ ਲਈ ਭੱਜੇ ਲੋਕ