ਪੜਚੋਲ ਕਰੋ
Advertisement
ਭਾਰਤ ਨੇ ਆਸਟ੍ਰੇਲੀਆ ’ਚ ਰਚਿਆ ਇਤਿਹਾਸ, 71 ਸਾਲ ’ਚ ਪਹਿਲੀ ਵਾਰ ਜਿੱਤੀ ਸੀਰੀਜ਼
ਸਿਡਨੀ: ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ ਵਿੱਚ ਇਤਿਹਾਸ ਰਚ ਦਿੱਤਾ ਹੈ। ਸਿਡਨੀ ਟੈਸਟ ਮੈਚ ਦੇ ਆਖਰੀ ਦਿਨ ਮੀਂਹ ਪੈਣ ਕਾਰਨ ਮੈਚ ਡਰਾਅ ਰਿਹਾ। ਇਸ ਦੇ ਨਾਲ ਹੀ ਭਾਰਤ ਨੇ ਚਾਰ ਮੈਚਾਂ ਦੇ ਸੀਰੀਜ਼ ’ਤੇ 2-1 ਨਾਲ ਕਬਜ਼ਾ ਕਰ ਲਿਆ ਹੈ। ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਵਿੱਚ ਕੋਈ ਟੈਸਟ ਸੀਰੀਜ਼ ਜਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਐਡੀਲੇਡ ਤੇ ਮੈਲਬਰਨ ਟੈਸਟ ਵਿੱਚ ਜਿੱਤ ਹਾਸਲ ਕੀਤੀ ਸੀ। ਚੇਤੇਸ਼ਵਰ ਪੁਜਾਰਾ ਨੂੰ ਉਸ ਦੇ ਬਿਹਤਰੀਨ ਪ੍ਰਦਰਸ਼ਨ ਲਈ ‘ਮੈਨ ਆਫ ਦ ਮੈਚ’ ਤੇ ‘ਮੈਨ ਆਫ ਦ ਸੀਰੀਜ਼’ ਚੁਣਿਆ ਗਿਆ।
ਖੇਡ ਦੇ ਚੌਥੇ ਦਿਨ ਆਸਟ੍ਰੇਲੀਆ ਦੀ ਪੂਰੀ ਟੀਮ 300 ਦੌੜਾਂ ’ਤੇ ਹੀ ਲੁੜਕ ਗਈ ਸੀ। ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ ਫੌਲੋਅੱਪ ਦਿੱਤਾ ਤੇ ਅੱਗੇ ਖੇਡਣ ਲਈ ਕਿਹਾ। ਦੱਸ ਦੇਈਏ ਕਿ ਆਸਟ੍ਰੇਲੀਆ ਨੂੰ ਆਪਣੀ ਜ਼ਮੀਨ ’ਤੇ ਪੂਰੇ 30 ਸਾਲਾਂ ਬਾਅਦ ਫੌਲੋਅੱਪ ਕਰਨਾ ਪਿਆ। ਫੌਲੋਅੱਪ ਦੌਰਾਨ ਆਸਟ੍ਰੇਲੀਆ ਨੇ ਬਿਨਾ ਕਿਸੇ ਨੁਕਸਾਨ ਦੇ 6 ਦੌੜਾਂ ਬਣਾ ਲਈਆਂ ਸੀ ਪਰ ਖਰਾਬ ਮੌਸਮ ਕਰਕੇ ਮੈਚ ਡਰਾਅ ਕਰਨਾ ਪਿਆ।THANK YOU! 2-1 🇮🇳🇮🇳 #TeamIndia #AUSvIND pic.twitter.com/syKRSOgaWQ
— BCCI (@BCCI) January 7, 2019
ਇਸ ਜਿੱਤ ਨਾਲ ਭਾਰਤ ਨੇ 71 ਸਾਲਾਂ ਬਾਅਦ ਨਵਾਂ ਇਤਿਹਾਸ ਰਚਿਆ ਹੈ। ਭਾਰਤੀ ਟੀਮ ਨੇ 71 ਸਾਲਾਂ ਬਾਅਦ ਆਸਟ੍ਰੇਲੀਆ ਦੀ ਧਰਤੀ ’ਤੇ ਉਸ ਦੇ ਹੀ ਖਿਲਾਫ ਸੀਰੀਜ਼ ’ਤੇ ਜਿੱਤ ਹਾਸਲ ਕੀਤੀ ਹੈ। ਚੇਤੇਸ਼ਵਰ ਪੁਜਾਰਾ ਨੂੰ ਉਸ ਦੇ ਬਿਹਤਰੀਨ ਪ੍ਰਦਰਸ਼ਨ ਲਈ ਤੇ ‘ਮੈਨ ਆਫ ਦ ਸੀਰੀਜ਼’ ਤੇ ‘ਮੈਨ ਆਫ ਦ ਸੀਰੀਜ਼’ਦਾ ਖਿਤਾਬ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਤੋਂ ਭਾਰਤੀ ਟੀਮ ਨੇ ਆਸਟ੍ਰੇਲੀਆ ਦੇ ਦੌਰੇ ਸ਼ੁਰੂ ਕੀਤੇ ਹਨ, ਯਾਨੀ 1947/48 ਤੋਂ ਬਾਅਦ ਤੋਂ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਦਾ ਮਤਲਬ ਹੈ ਕਿ ਵਿਰਾਟ ਕੋਹਲੀ ਤੋਂ ਇਲਾਵਾ ਹਾਲੇ ਤਕ ਭਾਰਤੀ ਕ੍ਰਿਕੇਟ ਟੀਮ ਦਾ ਕੋਈ ਵੀ ਕਪਤਾਨ ਇਹ ਕਾਰਨਾਮਾ ਨਹੀਂ ਕਰ ਪਾਇਆ ਸੀ।Kudos to Team Ind fr recovering lot o lost ground n Sth Afr/Eng-truly remarkable feat-beating Aust fr 1st time n their own backyard-2 guys @cheteshwar1 & @Jaspritbumrah93 personified consistency-all playing X1’s gr8 resolve/determination helped cross the Rubicon..Congrats All!
— Bishan Bedi (@BishanBedi) January 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement