ਪੜਚੋਲ ਕਰੋ
Advertisement
ਭਾਰਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੂੰ ਦਿੱਤਾ 325 ਦੌੜਾਂ ਦਾ ਟੀਚਾ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ 'ਚ ਪੰਜ ਇੱਕ ਦਿਨਾਂ ਮੈਚਾਂ ਦੀ ਲੜੀ ਦੇ ਦੂਜੇ ਮੁਕਬਲਾ ਖੇਡਿਆ ਜਾ ਰਿਹਾ ਹੈ, ਜਿਸ 'ਚ ਮਹਿਮਾਨ ਟੀਮ ਨੇ ਮੇਜ਼ਬਾਨ ਨੂੰ 325 ਦੌੜਾਂ ਦਾ ਵੱਡਾ ਟੀਚਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਮੈਚ 'ਚ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 87 ਅਤੇ ਸ਼ਿਖਰ ਧਵਨ ਨੇ 66 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਮੈਚ 'ਚ ਰੋਹਿਤ ਸ਼ਰਮਾ ਆਪਣਾ ਸੈਂਕੜਾ ਪੂਰਾ ਕਰਨ ਤੋਂ ਕੁਝ ਹੀ ਦੌੜਾਂ ਦੂਰ ਰਹਿ ਗਏ ਸੀ। ਰੋਹਿਤ ਨੇ 96 ਗੇਂਦਾ ਦੀ ਪਾਰੀ ਖੇਡਦੇ ਹੋਏ 9 ਚੌਕੇ ਅਤੇ 3 ਸ਼ਾਨਦਾਰ ਛੱਕੇ।
ਇਸ ਦੇ ਨਾਲ ਹੀ ਰੋਹਿਤ ਨੇ ਆਪਣੇ ਇੱਕ ਦਿਨਾਂ ਕਰੀਅਰ ਦਾ 38ਵਾਂ ਅਰਧ ਸੈਂਕੜਾ ਪੂਰਾ ਕੀਤਾ ਹੈ। ਇਸ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ 45 ਗੇਂਦਾਂ 'ਤੇ 43 ਦੌੜਾਂ ਬਣਾਈਆਂ। ਕੋਹਲੀ ਨੇ 5 ਚੌਕੇ ਮਾਰੇ। ਅਬੰਤੀ ਰਾਇਡੂ ਨੇ 47 ਦੌੜਾਂ ਬਣਾਈਆਂ ਤੇ ਆਊਟ ਹੋ ਗਏ। ਉਨ੍ਹਾਂ ਤੋਂ ਬਾਅਦ ਆਖਰੀ ਓਵਰ ਤਕ ਕ੍ਰੀਜ਼ 'ਤੇ ਕੇਦਾਰ ਜਾਧਵ (22) ਅਤੇ ਮਹੇਂਦਰ ਸਿੰਘ ਧੋਨੀ (48) ਨੇ ਨਾਬਾਦ ਪਾਰੀ ਖੇਡੀ ਅਤੇ ਨਿਊਜ਼ੀਲੈਂਡ ਖ਼ਿਲਾਫ਼ 324 ਦੌੜਾਂ ਬਣਾਈਆਂ।#TeamIndia wins the toss and elects to bat first in the 2nd ODI against New Zealand #NZvIND pic.twitter.com/ofI8uqeBbB
— BCCI (@BCCI) January 26, 2019
ਹਾਲਾਂਕਿ, ਭਾਰਤੀ ਬੱਲੇਬਾਜ਼ਾਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਪਰ ਕੋਹਲੀ ਸਮੇਤ ਮਹਿੰਦਰ ਸਿੰਘ ਧੋਨੀ, ਅਬੰਤੀ ਰਾਇਡੂ ਅਰਧ ਸੈਂਕੜਾ ਬਣਾਉਣ ਤੋਂ ਵਾਂਝੇ ਰਹਿ ਗਏ। ਹੁਣ, ਮੈਚ ਜਿੱਤਣ ਲਈ ਭਾਰਤੀ ਗੇਂਦਬਾਜ਼ਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ।Innings Break A clinical batting performance from #TeamIndia as they post a total of 324/4 for the @BLACKCAPS to chase. What's your prediction for the same? https://t.co/Wqno8X4OHs #NZvIND pic.twitter.com/hGKUfa3P3T
— BCCI (@BCCI) January 26, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement