Weather Update: ਨਵੰਬਰ ਮਹੀਨਾ ਚੜ੍ਹ ਗਿਆ ਹੈ ਅਤੇ ਨਾਲ ਹੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। IMD ਵੱਲੋਂ ਦੱਸਿਆ ਗਿਆ ਹੈ ਕਿ ਇੱਕ ਪਾਸੇ ਲੋਕ ਠੰਡ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਦੂਜੇ ਪਾਸੇ ਮੌਸਮ ਉਲਟ ਦਿਸ਼ਾ ਵੱਲ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੋ ਸਕਦਾ ਹੈ।
ਨਵੰਬਰ ਵਿੱਚ ਆਮ ਨਾਲੋਂ ਵੱਧ ਬਾਰਿਸ਼
ਆਈਐਮਡੀ ਦਾ ਇਹ ਪੂਰਵ ਅਨੁਮਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਬਾਕੀ ਦੇਸ਼ ਲਈ ਹੈ। ਆਈਐਮਡੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਨਵੰਬਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਰਾਜਾਂ ਵਿੱਚ ਮੌਸਮ ਖੁਸ਼ਕ ਰਹੇਗਾ
ਆਈਐਮਡੀ ਨੇ ਦੱਸਿਆ ਹੈ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਰਾਜਾਂ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ, ਮਹੇ ਅਤੇ ਅੰਦਰੂਨੀ ਦੱਖਣੀ ਕਰਨਾਟਕ ਵਿੱਚ ਬਾਰਸ਼ ਦਾ ਦੌਰ 3 ਤੋਂ 5 ਨਵੰਬਰ ਤੱਕ ਜਾਰੀ ਰਹੇਗਾ।
ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ। ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਮਾੜੀ ਸ਼੍ਰੇਣੀ ਵਿੱਚ ਹੋਵੇਗਾ। ਇੱਕ ਤਾਜ਼ਾ ਹਲਕੀ ਪੱਛਮੀ ਗੜਬੜ ਆਉਣ ਵਾਲੀ ਹੈ ਜੋ ਕੁਝ ਸਮੇਂ ਲਈ ਪਹਾੜਾਂ ਦੇ ਮੌਸਮ ਦੇ ਪੈਟਰਨ ਨੂੰ ਬਦਲਣ ਵਾਲੀ ਹੈ। ਇਸ ਕਾਰਨ ਦੋ ਦਿਨ ਮੌਸਮ ਬਾਰਸ਼ ਵਾਲਾ ਹੀ ਰਹੇਗਾ ਅਤੇ ਇਸ ਦੇ ਆਉਣ ਤੋਂ ਕੁਝ ਦੇਰ ਬਾਅਦ ਬਰਸਾਤ ਸ਼ੁਰੂ ਹੋ ਜਾਵੇਗੀ। ਹਾਲਾਂਕਿ 3 ਜਾਂ 4 ਨਵੰਬਰ ਤੋਂ ਬਾਅਦ ਮੌਸਮ ਫਿਰ ਤੋਂ ਆਮ ਵਾਂਗ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।