ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਮਾਨਸੂਨ ਦਸਤਕ ਦੇ ਸਕਦਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਤੋਂ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੋਆ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ, ਸਿੱਕਮ, ਕੇਰਲ ਅਤੇ ਗੁਜਰਾਤ ਵਿੱਚ ਵੀ ਮੀਂਹ ਪੈ ਸਕਦਾ ਹੈ।


ਐਤਵਾਰ ਨੂੰ ਦਿੱਲੀ 'ਚ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਦਿੱਲੀ ਵਾਸੀ ਕਾਫੀ ਪਰੇਸ਼ਾਨ ਹੁੰਦੇ ਦੇਖੇ ਗਏ। ਇਸ ਦੌਰਾਨ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ ਅਤੇ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਬੱਦਲ ਗਰਜਦੇ ਰਹਿਣਗੇ ਤੇ ਬਿਜਲੀ ਚਮਕਦੀ ਰਹੇਗੀ। ਇਸ ਦੇ ਨਾਲ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਵੀ ਦਸੀ ਜਾ ਰਹੀ ਹੈ। ਇਸ ਤੋਂ ਬਾਅਦ ਮੰਗਲਵਾਰ ਤੋਂ ਸ਼ਨੀਵਾਰ ਤੱਕ ਰੁਕ-ਰੁਕ ਕੇ ਬਾਰਿਸ਼ ਹੋਵੇਗੀ, ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮਹੀਨੇ ਦੇ ਅੰਤ ਤੱਕ ਦਿੱਲੀ ਵਿੱਚ ਵੀ ਮਾਨਸੂਨ ਦੇ ਦਸਤਕ ਦੇਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ।









ਅੱਜ ਤੋਂ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਦਸਤਕ ਦੇਵੇਗਾ ਮਾਨਸੂਨ
ਇਸ ਦੇ ਨਾਲ ਹੀ ਉੱਤਰ ਭਾਰਤ ਦੇ ਰਾਜਾਂ 'ਤੇ ਨਜ਼ਰ ਮਾਰੀਏ ਤਾਂ ਲਖਨਊ 'ਚ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਹੋ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਜਾ ਸਕਦਾ ਹੈ। ਇਸ ਦੌਰਾਨ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਭਲਕੇ ਤੋਂ ਅਗਲੇ ਇੱਕ ਹਫ਼ਤੇ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ
ਪਿਛਲੇ ਕੁਝ ਦਿਨਾਂ ਤੋਂ ਬਿਹਾਰ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਨਾ 'ਚ ਭਾਰੀ ਮੀਂਹ ਸਮੇਤ ਤੂਫਾਨ ਆਉਣ ਦੀ ਸੰਭਾਵਨਾ ਹੈ। ਪਟਨਾ 'ਚ ਘੱਟੋ-ਘੱਟ ਤਾਪਮਾਨ 33 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਤੱਕ ਜਾ ਸਕਦਾ ਹੈ। ਜੇਕਰ ਉੱਤਰਾਖੰਡ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਇੱਥੇ ਦੇਹਰਾਦੂਨ 'ਚ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੋ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਤੱਕ ਰਹਿ ਸਕਦਾ ਹੈ ਅਤੇ ਅਗਲੇ ਕਈ ਦਿਨਾਂ ਤੱਕ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਪਹਾੜੀ ਰਾਜ ਹਿਮਾਚਲ ਪ੍ਰਦੇਸ਼ 'ਚ ਘੱਟੋ-ਘੱਟ ਤਾਪਮਾਨ 16 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਹੋ ਸਕਦਾ ਹੈ, ਜਦਕਿ ਅਗਲੇ ਕਈ ਦਿਨਾਂ ਤੱਕ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।