Weather Update: ਪਿਛਲੇ ਹਫ਼ਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਗਰਮੀਆਂ ਦੀ ਪਹਿਲੀ ਬਾਰਿਸ਼ ਹੋਈ। ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਭਾਰੀ ਮੀਂਹ ਨੇ ਫ਼ਸਲਾਂ ਨੂੰ ਵੀ ਬਰਬਾਦ ਕਰ ਦਿੱਤਾ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਹਫਤੇ ਵੀ ਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।


ਮੌਸਮ ਵਿਭਾਗ ਨੇ ਕੁਝ ਰਾਜਾਂ ਲਈ ਯੈਲੋ ਅਲਰਟ ਅਤੇ ਕੁਝ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਸੋਮਵਾਰ ਤੋਂ ਬੁੱਧਵਾਰ (20-23 ਮਾਰਚ) ਤੱਕ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਆਈਐਮਡੀ ਨੇ ਸੋਮਵਾਰ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਬਹੁਤ ਭਾਰੀ ਮੀਂਹ (115.5 ਮਿਲੀਮੀਟਰ-224.5 ਮਿਲੀਮੀਟਰ) ਦੀ ਭਵਿੱਖਬਾਣੀ ਕੀਤੀ ਹੈ।


ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ - IMD ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਹੋਰ ਹਿੱਸਿਆਂ ਵਿੱਚ ਅੱਜ ਭਾਰੀ ਮੀਂਹ (64.5 mm-115.5 mm) ਹੋ ਸਕਦਾ ਹੈ। ਆਈਐਮਡੀ ਨੇ ਅਸਾਮ ਅਤੇ ਮੇਘਾਲਿਆ ਨੂੰ ਸੋਮਵਾਰ ਲਈ ਔਰੇਂਜ ਅਲਰਟ (ਜਿਸਦਾ ਮਤਲਬ ਹੈ 'ਤਿਆਰ ਰਹੋ') 'ਤੇ ਰੱਖਿਆ ਸੀ। ਇਸ ਦੇ ਨਾਲ ਹੀ ਬਿਹਾਰ, ਪੱਛਮੀ ਬੰਗਾਲ, ਅਰੁਣਾਚਲ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਵਧੀਆਂ, ਇਸ ਮੈਟਰੋ ਸਿਟੀ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਇੱਥੇ ਦੇਖੋ ਨਵੇਂ ਰੇਟ


ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?- ਇਸ ਤੋਂ ਇਲਾਵਾ, IMD ਨੇ ਰਾਸ਼ਟਰੀ ਰਾਜਧਾਨੀ ਦਿੱਲੀ ਲਈ ਮੌਸਮ ਸੁਹਾਵਣਾ ਹੋਣ ਦੀ ਗੱਲ ਕਹੀ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਵੱਧ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਮੰਗਲਵਾਰ (ਅੱਜ) ਨੂੰ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਮੌਸਮ ਅਜਿਹਾ ਹੀ ਰਹਿ ਸਕਦਾ ਹੈ।


ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ, ਸੁਰੱਖਿਅਤ ਪੇਸ਼ੀ ਨਾਲ ਜੁੜੀ ਪਟੀਸ਼ਨ 'ਤੇ ਪੰਜਾਬ ਸਰਕਾਰ ਦੇਵੇਗੀ ਜਵਾਬ