ਪੜਚੋਲ ਕਰੋ
Advertisement
ਭਾਰਤ ਰੋਕੇਗਾ ਪਾਕਿਸਤਾਨ ਨੂੰ ਜਾਂਦਾ ਪਾਣੀ, ਦਰਿਆਵਾਂ ਦਾ ਮੋੜੇਗਾ ਰੁਖ਼
ਭਾਰਤ-ਪਾਕਿਸਤਾਨ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸੇ ਦੌਰਾਨ ਭਾਰਤ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਿਆ ਜਾਏਗਾ। ਇਸ ਲਈ ਬਾਕਾਇਦਾ ਕੰਮ ਸ਼ੁਰੂ ਹੋ ਗਿਆ ਹੈ। ਉਂਝ ਭਾਰਤ ਨੇ ਸਪਸ਼ਟ ਕੀਤਾ ਹੈ ਕਿ ਪਾਣੀ ਰੋਕਣ ਵੇਲੇ ਸਿੰਧ ਜਲ ਸੰਧੀ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ।
ਨਵੀਂ ਦਿੱਲੀ: ਭਾਰਤ-ਪਾਕਿਸਤਾਨ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸੇ ਦੌਰਾਨ ਭਾਰਤ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਿਆ ਜਾਏਗਾ। ਇਸ ਲਈ ਬਾਕਾਇਦਾ ਕੰਮ ਸ਼ੁਰੂ ਹੋ ਗਿਆ ਹੈ। ਉਂਝ ਭਾਰਤ ਨੇ ਸਪਸ਼ਟ ਕੀਤਾ ਹੈ ਕਿ ਪਾਣੀ ਰੋਕਣ ਵੇਲੇ ਸਿੰਧ ਜਲ ਸੰਧੀ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ।
ਇਸ ਬਾਰੇ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਸਰਕਾਰ ਨੇ ਸਿੰਧ ਜਲ ਸੰਧੀ ਦੀ ਉਲੰਘਣਾ ਕੀਤੇ ਬਿਨਾਂ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਰੋਕਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸ਼ੇਖਾਵਤ ਨੇ ਮੁੰਬਈ ਵਿੱਚ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਜਾਣ ਵਾਲੇ ਪਾਣੀਆਂ ਨੂੰ ਰੋਕਣ ਬਾਰੇ ਗੱਲਬਾਤ ਕਰ ਰਹੇ ਹਨ ਨਾ ਕੇ ਸਿੰਧ ਜਲ ਸੰਧੀ ਨੂੰ ਤੋੜਨ ਸਬੰਧੀ ਆਖ ਰਹੇ ਹਨ।
ਕੇਂਦਰੀ ਮੰਤਰੀ ਦਾ ਇਹ ਬਿਆਨ ਅਹਿਮੀਅਤ ਰੱਖਦਾ ਹੈ ਕਿਉਂਕਿ ਫਰਵਰੀ ’ਚ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਬਾਲਾਕੋਟ ’ਚ ਦਹਿਸ਼ਤਗਰਦਾਂ ਦੇ ਕੈਂਪਾਂ ’ਤੇ ਕਾਰਵਾਈ ਮਗਰੋਂ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਵਿਗੜ ਗਏ ਸਨ। ਸ਼ੇਖਾਵਤ ਨੇ ਕਿਹਾ ਕਿ ਪਾਕਿਸਤਾਨ ਨੂੰ ਜਾਂਦਾ ਵਾਧੂ ਪਾਣੀ ਰੋਕਣ ਤੇ ਉਸ ਨੂੰ ਵਰਤਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੁਝ ਜਲ ਭੰਡਾਰਾਂ ਤੇ ਦਰਿਆਵਾਂ ਦਾ ਮੂੰਹ ਮੋੜਿਆ ਜਾਵੇਗਾ ਤਾਂ ਜੋ ਸੋਕੇ ਵੇਲੇ ਇਸ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਬੰਨ੍ਹ ਬਿਜਲੀ ਬਣਾਉਣ ਲਈ ਉਸਾਰੇ ਜਾਂਦੇ ਹਨ ਪਰ ਸੋਕੇ ਵੇਲੇ ਉਥੋਂ ਦੇ ਪਾਣੀ ਨੂੰ ਵੀ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੋਈ ਕਾਰਗਰ ਯੋਜਨਾ ਬਣ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਕਾਰੋਬਾਰ
ਮਨੋਰੰਜਨ
ਆਟੋ
Advertisement