ਹਾਲੇ ਤਕ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਤੇ ਫ਼ੌਜ ਇਸ ਮਾਮਲੇ 'ਤੇ ਸਥਿਤੀ ਸਾਫ ਨਹੀਂ ਕਰ ਰਹੇ। ਬਡਗਾਮ ਦੇ ਐਸਐਪੀ ਨੇ ਇੰਨਾ ਜ਼ਰੂਰ ਕਿਹਾ ਕਿ ਫ਼ੌਜ ਦੇ ਕੁਝ ਜਹਾਜ਼ ਡਿੱਗੇ ਹਨ, ਪਰ ਕੋਈ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਲਾਸ਼ੀ ਜਾਰੀ ਹੈ।
ਉੱਧਰ, ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹੇ ਵਿੱਚ ਪਾਕਿ ਲੜਾਕੂ ਜਹਾਜ਼ਾਂ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਦੀ ਖ਼ਬਰ ਵੀ ਮਿਲੀ ਸੀ। ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦਾ ਐਫ-16 ਜਹਾਜ਼ ਡੇਗੇ ਜਾਣ ਦੀ ਵੀ ਸੂਚਨਾ ਹੈ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ ਵੀ ਕੀਤੀ ਹੈ।