ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਚੇਨਈ ਦੇ ਤੰਬਰਮ ਨੇੜੇ ਹਾਦਸਾਗ੍ਰਸਤ ਹੋ ਗਿਆ। ਭਾਰਤੀ ਹਵਾਈ ਸੈਨਾ ਦਾ PC-7 MK II (Pilatus PC-7) ਇੱਕ ਨਿਯਮਤ ਸਿਖਲਾਈ ਮਿਸ਼ਨ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਪਾਇਲਟ ਬਚ ਗਿਆ। ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਨਿਊਜ਼ ਏਜੰਸੀ ਪੀਟੀਆਈ ਨੇ ਹਾਦਸੇ ਵਾਲੀ ਥਾਂ ਦਾ ਇੱਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਜ਼ਮੀਨ 'ਤੇ ਖਿੰਡਿਆ ਹੋਇਆ ਮਲਬਾ ਨਜ਼ਰ ਆ ਰਿਹਾ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕ ਮੌਕੇ 'ਤੇ ਇਕੱਠੇ ਹੋ ਗਏ। ਭਾਰਤੀ ਹਵਾਈ ਸੈਨਾ ਨੇ ਵੀ ਇੱਕ ਬਿਆਨ ਜਾਰੀ ਕਰਕੇ ਘਟਨਾ ਦੀ ਪੁਸ਼ਟੀ ਕੀਤੀ। ਆਈਏਐਫ ਨੇ ਆਪਣੇ ਬਿਆਨ ਵਿੱਚ ਕਿਹਾ, "ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ, ਅਤੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।"
IAF ਨੇ ਟਵਿੱਟਰ 'ਤੇ ਸਾਂਝਾ ਕਰਦਿਆਂ ਹੋਇਆਂ ਲਿਖਿਆ, "ਭਾਰਤੀ ਹਵਾਈ ਸੈਨਾ ਦਾ PC-7 Mk II ਸਿਖਲਾਈ ਜਹਾਜ਼ ਅੱਜ ਲਗਭਗ 14.25 ਵਜੇ ਚੇਨਈ ਦੇ ਤੰਬਰਮ ਨੇੜੇ ਇੱਕ ਨਿਯਮਤ ਸਿਖਲਾਈ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਨਾਗਰਿਕ ਸੰਪਤੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਕੋਰਟ ਆਫ਼ ਇਨਕੁਆਰੀ ਗਠਿਤ ਕੀਤੀ ਗਈ ਹੈ।"
ਸਥਾਨਕ ਲੋਕ ਜਹਾਜ਼ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਪਾਇਲਟ ਨੂੰ ਬਚਾਇਆ। ਰਿਪੋਰਟਾਂ ਅਨੁਸਾਰ, ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਸਭ ਤੋਂ ਪਹਿਲਾਂ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਨੇ ਫਿਰ ਪਾਇਲਟ ਨੂੰ ਪਾਣੀ ਪਿਲਾਇਆ, ਉਸ ਨੂੰ ਉੱਠਣ ਵਿੱਚ ਮਦਦ ਕੀਤੀ। ਪਾਇਲਟ ਬਹੁਤ ਘਬਰਾਇਆ ਹੋਇਆ ਸੀ। ਉਸ ਨੂੰ ਕਿਸੇ ਵੀ ਤਰ੍ਹਾਂ ਦੀ ਸੱਟ ਨਹੀਂ ਲੱਗੀ। ਲਗਭਗ ਅੱਧੇ ਘੰਟੇ ਬਾਅਦ, ਇੱਕ ਹਵਾਈ ਸੈਨਾ ਦੇ ਹੈਲੀਕਾਪਟਰ ਨੇ ਉਸਨੂੰ ਘਟਨਾ ਸਥਾਨ ਤੋਂ ਬਚਾਇਆ ਅਤੇ ਤੁਰੰਤ ਏਅਰਬੇਸ ਪਹੁੰਚਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।