ਜਾਮਨਗਰ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਏਅਰ ਫੋਰਸ ਦਾ ਇੱਕ ਜਹਾਜ਼ 150 ਭਾਰਤੀਆਂ ਨਾਲ ਘਰ ਪਰਤਿਆ ਹੈ। ਭਾਰਤੀ ਹਵਾਈ ਫ਼ੌਜ ਦਾ ਸੀ-17 ਜਹਾਜ਼ ਗੁਜਰਾਤ ਦੇ ਜਾਮਨਗਰ 'ਚ ਉਤਰਿਆ। ਜਿਵੇਂ ਹੀ ਉਹ ਭਾਰਤ ਦੀ ਧਰਤੀ 'ਤੇ ਪਰਤੇ, ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਬਹੁਤ ਸਾਰੇ ਭਾਰਤੀ ਅਜੇ ਵੀ ਕਾਬੁਲ ਵਿੱਚ ਫਸੇ ਹੋਏ ਹਨ।
ਇਸ ਤੋਂ ਪਹਿਲਾਂ ਭਾਰਤੀ ਹਵਾਈ ਫ਼ੌਜ ਦਾ ਸੀ-17 ਜਹਾਜ਼ ਸੋਮਵਾਰ ਨੂੰ ਅਫਗਾਨਿਸਤਾਨ ਤੋਂ ਕੁਝ ਕਰਮਚਾਰੀਆਂ ਨਾਲ ਭਾਰਤ ਪਰਤਿਆ ਅਤੇ ਮੰਗਲਵਾਰ ਨੂੰ ਦੂਜਾ ਜਹਾਜ਼ ਭਾਰਤ ਆਇਆ ਹੈ। ਘਰ ਪਰਤਦਿਆਂ ਹੀ ਭਾਰਤੀਆਂ ਨੇ ਜਾਮਨਗਰ ਏਅਰਬੇਸ 'ਤੇ 'ਭਾਰਤ ਮਾਤਾ ਕੀ ਜੈ' ਅਤੇ 'ਵੰਦੇ ਮਾਤਰਮ' ਦੇ ਨਾਅਰੇ ਲਗਾਏ।
ਭਾਰਤ ਲਗਾਤਾਰ ਕਾਬੁਲ ਦੀ ਸਥਿਤੀ 'ਤੇ ਨਜ਼ਰ ਰੱਖ ਰਿਹਾ
ਅਫਗਾਨਿਸਤਾਨ ਵਿੱਚ ਅਮਰੀਕਾ ਦੀ ਹਮਾਇਤ ਵਾਲੀ ਸਰਕਾਰ ਦੇ ਢਹਿ ਜਾਣ ਅਤੇ ਦੇਸ਼ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡ ਕੇ ਭੱਜ ਜਾਣ ਤੋਂ ਬਾਅਦ ਤਾਲਿਬਾਨ ਨੇ ਐਤਵਾਰ ਨੂੰ ਕਾਬੁਲ ਉੱਤੇ ਕਬਜ਼ਾ ਕਰ ਲਿਆ। ਤਾਲਿਬਾਨ ਨੇ 9/11 ਦੇ ਹਮਲੇ ਤੋਂ ਬਾਅਦ ਅਮਰੀਕਾ ਦੀ ਅਗਵਾਈ ਵਾਲੀ ਫੌਜਾਂ ਦੇ ਅਫਗਾਨਿਸਤਾਨ ਵਿੱਚ ਆਉਣ ਦੇ 20 ਸਾਲਾਂ ਬਾਅਦ ਦੇਸ਼ ਨੂੰ ਮੁੜ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਲਗਾਤਾਰ ਕਾਬੁਲ ਦੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।
ਜੈਸ਼ੰਕਰ ਚਾਰ ਦਿਨਾਂ ਦੇ ਅਮਰੀਕਾ ਦੌਰੇ ਲਈ ਨਿਊਯਾਰਕ 'ਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨਾਲ ਅਫਗਾਨਿਸਤਾਨ ਦੇ ਤਾਜ਼ਾ ਘਟਨਾਕ੍ਰਮ ਬਾਰੇ ਚਰਚਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਕਾਬੁਲ 'ਚ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੇ ਨੇਤਾਵਾਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਜੈਸ਼ੰਕਰ ਨੇ ਕਿਹਾ, "ਕਾਬੁਲ ਦੀ ਸਥਿਤੀ ਦੇ ਮੱਦੇਨਜ਼ਰ ਇਹ ਜ਼ਰੂਰੀ ਹੈ ਕਿ ਸਾਡੇ ਉੱਥੇ ਭਾਰਤੀਆਂ ਬਾਰੇ ਸਹੀ ਜਾਣਕਾਰੀ ਹੋਵੇ। ਇਹ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਸੰਬੰਧਤ ਵਿਦੇਸ਼ ਮੰਤਰਾਲੇ ਦੇ ਵਿਸ਼ੇਸ਼ ਅਫਗਾਨਿਸਤਾਨ ਸੈੱਲ ਨੂੰ ਇਸ ਸੰਬੰਧ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ।"
ਇਹ ਵੀ ਪੜ੍ਹੋ: Singapore 'ਚ ਜੋੜਾ ਟਾਇਲਟ 'ਚ ਕਰ ਰਿਹਾ ਸੀ ਸੈਕਸ, ਵੀਡੀਓ ਬਣਾਉਣ ਦੇ ਦੋਸ਼ 'ਚ ਭਾਰਤੀ ਨੂੰ ਕੈਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904