ਜੈਪੁਰ : ਰਾਜਸਥਾਨ ਦੇ ਬਾੜਮੇਰ ਵਿੱਚ ਭਾਰਤੀ ਏਅਰ ਫੋਰਸ ਦਾ ਮਿੱਗ-21 ਟੇਰਨੀ ਜਹਾਜ਼ ਹਾਦਸਾ ਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਨੇ ਉਡਾਣ ਭਰੀ ਅਤੇ ਇਸ ਤੋਂ ਬਾਅਦ ਇਸ ਵਿੱਚ ਤਕਨੀਕੀ ਨੁਕਸ ਪੈ ਗਿਆ। ਜਿਸ ਤੋਂ ਬਾਅਦ ਜਹਾਜ਼ ਨੂੰ ਹਵਾ ਵਿੱਚ ਹੀ ਅੱਗ ਲੱਗ ਗਈ। ਜਹਾਜ਼ ਕਾਬੂ ਤੋਂ ਬਾਹਰ ਹੁੰਦਾ ਦੇਖ ਦੋਵੇਂ ਹੀ ਪਾਈਲਟ ਪੈਰਾਸ਼ੂਟ ਰਾਹੀ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ।
ਰਾਹਤ ਗੱਲ ਇਹ ਰਹੀ ਕਿ ਜਹਾਜ਼ ਆਬਾਦੀ ਵਾਲੇ ਇਲਾਕੇ ਤੋਂ ਦੂਰ ਡਿੱਗਾ। ਹਾਦਸੇ ਦੀ ਜਾਣਕਾਰੀ ਮਿਲਦੇ ਸਾਰੇ ਹੀ ਏਅਰ ਫੋਰਸ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਏਅਰ ਫੋਰਸ ਨੇ ਹਾਦਸੇ ਦੀ ਕੋਰਟ ਆਫ਼ ਇਨਕੁਆਰੀ ਦੇ ਆਦੇਸ਼ ਦੇ ਦਿੱਤੇ ਹਨ।