ਪੜਚੋਲ ਕਰੋ

ਅਮਰੀਕਾ 'ਚ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ, ਟਰੰਪ ਦੇ ਕਹਿਰ ਤੋਂ ਬਚਣ ਲਈ ਵਿਦਿਆਰਥੀਆਂ ਨੇ US ਸੁਪਰੀਮ ਕੋਰਟ ਦਾ ਖਟਖਟਾਇਆ ਦਰਵਾਜ਼ਾ

ਅਮਰੀਕੀ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਗੱਲ ਤੋਂ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ (F-1) ਰੱਦ ਕਰ ਦਿੱਤੇ, ਜਿਸ ਤੋਂ ਬਾਅਦ ਵਿਦਿਆਰਥੀਆਂ ਦਾ ਭਵਿੱਖ ਖਤਰੇ ਦੇ ਵਿੱਚ ਪੈ ਗਿਆ ਹੈ। ਕਿਉਂਕਿ ਬਹੁਤ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ..

US Students Visa Cancellations: ਅਮਰੀਕਾ ਵਿੱਚ ਪੜ੍ਹਾਈ ਕਰ ਰਹੇ ਤਿੰਨ ਭਾਰਤੀ ਅਤੇ ਦੋ ਚੀਨੀ ਵਿਦਿਆਰਥੀਆਂ ਨੇ ਅਮਰੀਕੀ ਸਰਕਾਰ (ਡੋਨਾਲਡ ਟਰੰਪ ਸਰਕਾਰ) ਵਿਰੁੱਧ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਦਾ ਆਰੋਪ ਹੈ ਕਿ ਸਰਕਾਰ ਨੇ ਬਿਨਾਂ ਕਿਸੇ ਚੇਤਾਵਨੀ ਦੇ ਉਨ੍ਹਾਂ ਦੇ ਵਿਦਿਆਰਥੀ ਵੀਜ਼ੇ (F-1) ਰੱਦ ਕਰ ਦਿੱਤੇ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਅਤੇ ਭਵਿੱਖ ਦੋਵੇਂ ਖਤਰੇ ਵਿੱਚ ਪੈ ਗਏ ਹਨ। ਇਹ ਕੇਸ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ACLU) ਵੱਲੋਂ ਨਿਊ ਹੈਮਸ਼ਾਇਰ ਦੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵੀਜ਼ਾ ਰੱਦ ਹੋਣ ਕਾਰਨ ਹੁਣ ਉਹ ਨਾ ਤਾਂ ਅਮਰੀਕਾ ਵਿੱਚ ਕਾਨੂੰਨੀ ਤੌਰ 'ਤੇ ਰਹਿ ਸਕਦੇ ਹਨ ਅਤੇ ਨਾ ਹੀ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ।

ਵਿਦਿਆਰਥੀਆਂ ਨੇ ਕੀ ਕਿਹਾ?

ਭਾਰਤੀ ਵਿਦਿਆਰਥੀ ਲਿੰਕਿਥ ਬਾਬੂ ਗੋਰ੍ਰੇਲਾ ਦੀ ਮਾਸਟਰ ਡਿਗਰੀ 20 ਮਈ ਨੂੰ ਪੂਰੀ ਹੋਣੀ ਸੀ, ਪਰ ਵੀਜ਼ਾ ਰੱਦ ਹੋਣ ਕਰਕੇ ਹੁਣ ਨਾ ਤਾਂ ਉਹਨੂੰ ਆਪਣੀ ਡਿਗਰੀ ਮਿਲ ਸਕਦੀ ਹੈ ਅਤੇ ਨਾ ਹੀ ਉਹ OPT (Optional Practical Training) ਪ੍ਰੋਗਰਾਮ ਵਿੱਚ ਹਿੱਸਾ ਲੈ ਸਕਦੇ ਹਨ। ਥਾਨੁਜ ਕੁਮਾਰ ਗੁੰਮਡਾਵੇਲੀ ਅਤੇ ਮਣਿਕੰਤਾ ਪਸੂਲਾ — ਦੋਵੇਂ ਭਾਰਤੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਸਿਰਫ਼ ਇੱਕ ਸੈਮੇਸਟਰ ਬਚਿਆ ਹੈ, ਪਰ ਵੀਜ਼ਾ ਨਾ ਹੋਣ ਕਰਕੇ ਉਹਨਾਂ ਦੀ ਪੜ੍ਹਾਈ ਵੀ ਅਧੂਰੀ ਰਹਿ ਸਕਦੀ ਹੈ।

ਚੀਨੀ ਵਿਦਿਆਰਥੀਆਂ ਦੀ ਵੀ ਚਲੀ ਗਈ ਨੌਕਰੀ

ਚੀਨੀ ਵਿਦਿਆਰਥੀ ਹੇਂਗਰੂਈ ਝਾਂਗ ਦੀ ਰਿਸਰਚ ਅਸਿਸਟੈਂਟ ਦੀ ਨੌਕਰੀ ਵੀ ਵੀਜ਼ਾ ਰੱਦ ਹੋਣ ਕਰਕੇ ਚਲੀ ਗਈ, ਜੋ ਕਿ ਉਸ ਦੀ ਆਮਦਨ ਦਾ ਇਕਲੌਤਾ ਸਰੋਤ ਸੀ। ਉੱਥੇ ਹੀ, ਹਾਓਯਾਂਗ ਐਨ ਨੂੰ ਆਪਣੀ ਮਾਸਟਰ ਡਿਗਰੀ ਅਧੂਰੀ ਛੱਡਣੀ ਪੈ ਸਕਦੀ ਹੈ, ਜਦਕਿ ਉਸਨੇ ਹੁਣ ਤੱਕ ਲਗਭਗ ₹2.5 ਕਰੋੜ (3.3 ਲੱਖ ਡਾਲਰ) ਆਪਣੀ ਪੜ੍ਹਾਈ 'ਤੇ ਖਰਚ ਕਰ ਦਿੱਤੇ ਹਨ।

ਹੁਣ ਵਿਦਿਆਰਥੀਆਂ ਦੀ ਕੀ ਮੰਗ ਹੈ?

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਨਿਯਮਾਂ ਦੀ ਪਾਲਣਾ ਕੀਤੀ ਹੈ। ਉਹ ਨਿਯਮਤ ਤੌਰ 'ਤੇ ਪੜ੍ਹਾਈ ਕਰ ਰਹੇ ਸਨ, ਕਿਸੇ ਗੈਰਕਾਨੂੰਨੀ ਕੰਮ ਵਿੱਚ ਸ਼ਾਮਲ ਨਹੀਂ ਸਨ ਅਤੇ ਨਾ ਹੀ ਕਿਸੇ ਅਪਰਾਧ ਨਾਲ ਸੰਬੰਧਿਤ ਸਨ। ਇਸਦੇ ਬਾਵਜੂਦ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਉਨ੍ਹਾਂ ਦੇ ਵੀਜ਼ੇ ਰੱਦ ਕਰ ਦਿੱਤੇ। ਹੁਣ ਇਹ ਵਿਦਿਆਰਥੀ ਚਾਹੁੰਦੇ ਹਨ ਕਿ ਅਦਾਲਤ ਸਰਕਾਰ ਦੇ ਇਸ ਫ਼ੈਸਲੇ ਨੂੰ ਰੱਦ ਕਰੇ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ ਅਤੇ ਆਪਣਾ ਭਵਿੱਖ ਸੁਰੱਖਿਅਤ ਕਰ ਸਕਣ।

ਵਿਦੇਸ਼ ਮੰਤਰਾਲੇ ਨੇ ਕਿਹਾ ਇਹ

ਵਿਦੇਸ਼ ਮੰਤਰਾਲੇ ਨੇ 15 ਅਪ੍ਰੈਲ ਨੂੰ ਕਿਹਾ ਸੀ ਕਿ ਅਮਰੀਕਾ ਵਿੱਚ ਸਥਿਤ ਭਾਰਤੀ ਮਿਸ਼ਨ ਉਹਨਾਂ ਭਾਰਤੀ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਜੋ ਵੀਜ਼ਾ ਰੱਦ ਹੋਣ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਅਤੇ ਉਨ੍ਹਾਂ ਨੂੰ ਸੰਭਵ ਤੌਰ 'ਤੇ ਹਰ ਮਦਦ ਦਿੱਤੀ ਜਾ ਰਹੀ ਹੈ।

ਅਮਰੀਕਾ ਵਿੱਚ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ: ਰਿਪੋਰਟ

ਅਮਰੀਕਨ ਇਮੀਗ੍ਰੇਸ਼ਨ ਲਾਇਅਰਜ਼ ਐਸੋਸੀਏਸ਼ਨ (AILA) ਦੀ ਇਕ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਅਮਰੀਕਾ ਵਿੱਚ ਜਿੰਨਾਂ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ, ਉਨ੍ਹਾਂ ਵਿੱਚੋਂ 50% ਭਾਰਤੀ ਵਿਦਿਆਰਥੀ ਸਨ। ਇਸ ਰਿਪੋਰਟ ਮੁਤਾਬਕ, ਭਾਰਤ ਉਹਨਾਂ ਦੇਸ਼ਾਂ 'ਚ ਸਭ ਤੋਂ ਵੱਧ ਪ੍ਰਭਾਵਿਤ ਰਹਿਆ ਹੈ। ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ, ਜਿਥੇ 14% ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ।

ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਏ, ਉਨ੍ਹਾਂ ਵਿੱਚੋਂ ਅੱਧੇ ਤੋਂ ਵੱਧ OPT (Optional Practical Training) 'ਤੇ ਸਨ। ਇਸਦਾ ਅਰਥ ਹੈ ਕਿ ਉਹ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਸਨ ਅਤੇ ਅਮਰੀਕਾ ਵਿੱਚ ਨੌਕਰੀ ਕਰ ਰਹੇ ਸਨ। ਹੁਣ ਇਹਨਾਂ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੀ ਨੌਕਰੀ ਗੁਆਉਣ ਦਾ ਖਤਰਾ ਹੈ, ਸਗੋਂ ਉਨ੍ਹਾਂ ਨੂੰ ਅਮਰੀਕਾ ਛੱਡਣ ਦਾ ਡਰ ਵੀ ਸਤਾ ਰਿਹਾ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget