ਨਵੀਂ ਦਿੱਲੀ: ਭਾਰਤੀ ਫੌਜ ਨੇ ਪਾਕਿਸਤਾਨ ਦੇ ਤਿੰਨ ਫੌਜੀ ਮਾਰਨ ਦਾ ਦਾਅਵਾ ਕੀਤਾ ਹੈ। ਭਾਰਤੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਤਿੰਨ ਸੈਨਿਕਾਂ ਦੀ ਸ਼ਹੀਦੀ ਦਾ ਬਦਲਾ ਲੈ ਲਿਆ ਹੈ। ਮੰਗਲਵਾਰ ਨੂੰ ਪਾਕਿਸਤਾਨੀ ਹਮਲੇ ਵਿੱਚ ਤਿੰਨ ਭਾਰਤੀ ਸੈਨਿਕ ਸ਼ਹੀਦ ਹੋ ਗਏ ਸੀ।
ਭਾਰਤੀ ਸੈਨਿਕਾਂ ਦੀ ਹੱਤਿਆ ਤੋਂ ਬਾਅਦ ਭਾਰਤ ਨੇ ਸਰਹੱਦ 'ਤੇ ਤੋਪਾਂ ਦਾ ਮੂੰਹ ਖੋਲ੍ਹ ਦਿੱਤਾ ਹੈ। ਤਾਜ਼ਾ ਖਬਰਾਂ ਮੁਤਾਬਕ ਇਸ ਹਮਲੇ ਵਿੱਚ ਤਿੰਨ ਪਾਕਿ ਜਵਾਨ ਸ਼ਹੀਦ ਹੋ ਗਏ ਹਨ। ਭਾਰਤੀ ਫੌਜ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਵਿੱਚ ਇੱਕ ਕੈਪਟਨ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ।
ਕਾਬਲੇਗੌਰ ਹੈ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ‘ਚ ਪਾਕਿਸਤਾਨ ਸੈਨਿਕਾਂ ਵੱਲੋਂ ਲੁੱਕ ਕੇ ਕੀਤੇ ਗਏ ਹਮਲੇ ਵਿੱਚ ਤਿੰਨ ਭਾਰਤੀ ਸੈਨਿਕ ਸ਼ਹੀਦ ਹੋ ਗਏ ਸਨ। ਪਾਕਿਸਤਾਨ ਨੇ ਸ਼ਹੀਦ ਹੋਏ ਸੈਨਿਕ ਦੀ ਦੇਹ ਨਾਲ ਅਣਮਨੁੱਖੀ ਵਤੀਰਾ ਵੀ ਕੀਤਾ ਸੀ।