ਪੜਚੋਲ ਕਰੋ
Advertisement
Indian Army Chopper Crash: ਜੰਮੂ-ਕਸ਼ਮੀਰ 'ਚ ਸੈਨਾ ਦਾ ਹੈਲੀਕਾਪਟਰ ਕਰੈਸ਼ , ਇੱਕ ਪਾਇਲਟ ਦੀ ਮੌਤ, ਦੂਜਾ ਜ਼ਖਮੀ
ਭਾਰਤੀ ਸੈਨਾ ਦਾ ਇੱਕ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਅਤੇ ਇੱਕ ਪਾਇਲਟ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।
Indian Army Chopper Crash : ਭਾਰਤੀ ਸੈਨਾ (Indian Army) ਦਾ ਇੱਕ ਚੀਤਾ ਹੈਲੀਕਾਪਟਰ (Cheetah helicopter) ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਅਤੇ ਇੱਕ ਪਾਇਲਟ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਇਹ ਹਾਦਸਾ ਗੁਰੇਜ਼ ਸੈਕਟਰ (Gurez Sector) ਦੇ ਬਾਰਾਮ ਇਲਾਕੇ ਵਿੱਚ ਵਾਪਰਿਆ ਹੈ।
ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਬੀਮਾਰ ਜਵਾਨਾਂ ਨੂੰ ਲੈਣ ਜਾ ਰਿਹਾ ਫੌਜ ਦਾ ਇਕ ਹੈਲੀਕਾਪਟਰ 'ਚੀਤਾ' ਉੱਤਰੀ ਕਸ਼ਮੀਰ ਦੇ ਗੁਰੇਜ਼ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਇਕ ਦੂਰ-ਦੁਰਾਡੇ ਇਲਾਕੇ 'ਚ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ ਅਤੇ ਕੋ-ਪਾਇਲਟ ਜ਼ਖਮੀ ਹੋ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੋ-ਪਾਇਲਟ ਨੂੰ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਹੈਲੀਕਾਪਟਰ ਲੈਂਡ ਕਰਨ ਵਾਲਾ ਸੀ ਪਰ ਖਰਾਬ ਮੌਸਮ ਕਾਰਨ ਕੰਟਰੋਲ ਗੁਆ ਬੈਠਾ। ਇਹ ਹਾਦਸਾ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਗੁਜਰਾਂ ਡਰੇਨ ਨੇੜੇ ਵਾਪਰਿਆ ਹੈ।
ਇਸ ਤੋਂ ਪਹਿਲਾਂ ਇੱਕ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਸੈਨਾ ਦਾ ਇੱਕ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ਦੇ ਬਰੌਮ ਇਲਾਕੇ ਵਿੱਚ ਕਰੈਸ਼ ਹੋ ਗਿਆ ਹੈ। ਹੈਲੀਕਾਪਟਰ ਦੇ ਚਾਲਕ ਦਲ ਨੂੰ ਬਚਾਉਣ ਲਈ ਸੁਰੱਖਿਆ ਬਲਾਂ ਦੀਆਂ ਸਰਚ ਟੀਮਾਂ ਬਰਫੀਲੇ ਇਲਾਕੇ 'ਚ ਪਹੁੰਚ ਰਹੀਆਂ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Bhagwant Mann : ਇਸ ਤਾਰੀਕ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਭਗਵੰਤ ਮਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
An Indian Army Cheetah helicopter has crashed in the Baraum area of Gurez sector of Jammu and Kashmir. The search parties of the security forces are reaching the snow-bound area for the rescue of the chopper crew. More details awaited: Defence officials pic.twitter.com/LMFunz5c0a
— ANI (@ANI) March 11, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement