ਪੜਚੋਲ ਕਰੋ
ਮਕਬੂਜ਼ਾ ਕਸ਼ਮੀਰ ਬਾਰੇ ਭਾਰਤੀ ਫੌਜ ਮੁਖੀ ਦਾ ਵੱਡਾ ਐਲਾਨ
ਮੋਦੀ ਸਰਕਾਰ ਨੂੰ ਹੱਲਾਸ਼ੇਰੀ ਦਿੰਦਿਆਂ ਭਾਰਤੀ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਮੁਖੀ ਦਾ ਇਹ ਬਿਆਨ ਦੋਵਾਂ ਮੁਲਕਾਂ ਵਿਚਾਲੇ ਹੋਰ ਤਣਾਅ ਵਧਾਏਗਾ।

ਨਵੀਂ ਦਿੱਲੀ: ਮੋਦੀ ਸਰਕਾਰ ਨੂੰ ਹੱਲਾਸ਼ੇਰੀ ਦਿੰਦਿਆਂ ਭਾਰਤੀ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਮੁਖੀ ਦਾ ਇਹ ਬਿਆਨ ਦੋਵਾਂ ਮੁਲਕਾਂ ਵਿਚਾਲੇ ਹੋਰ ਤਣਾਅ ਵਧਾਏਗਾ।
ਦਿਲਚਸਪ ਹੈ ਕਿ ਜਨਰਲ ਰਾਵਤ ਦਾ ਇਹ ਬਿਆਨ ਅਜਿਹੇ ਵੇਲੇ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਦਫ਼ਤਰ ’ਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਮੁੜ ਆਪਣੇ ਕਬਜ਼ੇ ’ਚ ਲੈ ਕੇ ਭਾਰਤ ਦਾ ਹਿੱਸਾ ਬਣਾਉਣਾ ਹੈ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਉਹ ਹੁਣ ਭਾਰਤ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰੇ। ਮੋਦੀ ਸਰਕਾਰ ਦੇ ਏਜੰਡੇ ਦੀ ਹਮਾਇਤ ਕਰਦਿਆਂ ਭਾਰਤੀ ਥਲ ਸੈਨਾ ਮੁਖੀ ਨੇ ਕਿਹਾ, ‘ਕਿਸੇ ਵੀ ਕਾਰਵਾਈ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ। ਸਰਕਾਰ ਅਧੀਨ ਕੰਮ ਕਰਦੀਆਂ ਏਜੰਸੀਆਂ ਉਸ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਹੀ ਕੰਮ ਕਰਨਗੀਆਂ। ਥਲ ਸੈਨਾ ਕਿਸੇ ਵੀ ਕਾਰਵਾਈ ਲਈ ਹਮੇਸ਼ਾ ਤਿਆਰ ਰਹਿੰਦੀ ਹੈ।’#WATCH Army Chief, General Bipin Rawat on Union Minister Jitendra Singh's statement, “Next agenda is retrieving PoK & making it a part of India”: Govt takes action in such matters. Institutions of the country will work as per the orders of the govt. Army is always ready. pic.twitter.com/RUS0eHhBXB
— ANI (@ANI) September 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















