ਮਕਬੂਜ਼ਾ ਕਸ਼ਮੀਰ ਬਾਰੇ ਭਾਰਤੀ ਫੌਜ ਮੁਖੀ ਦਾ ਵੱਡਾ ਐਲਾਨ
ਏਬੀਪੀ ਸਾਂਝਾ | 13 Sep 2019 11:41 AM (IST)
ਮੋਦੀ ਸਰਕਾਰ ਨੂੰ ਹੱਲਾਸ਼ੇਰੀ ਦਿੰਦਿਆਂ ਭਾਰਤੀ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਮੁਖੀ ਦਾ ਇਹ ਬਿਆਨ ਦੋਵਾਂ ਮੁਲਕਾਂ ਵਿਚਾਲੇ ਹੋਰ ਤਣਾਅ ਵਧਾਏਗਾ।
ਨਵੀਂ ਦਿੱਲੀ: ਮੋਦੀ ਸਰਕਾਰ ਨੂੰ ਹੱਲਾਸ਼ੇਰੀ ਦਿੰਦਿਆਂ ਭਾਰਤੀ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫੌਜ ਮੁਖੀ ਦਾ ਇਹ ਬਿਆਨ ਦੋਵਾਂ ਮੁਲਕਾਂ ਵਿਚਾਲੇ ਹੋਰ ਤਣਾਅ ਵਧਾਏਗਾ। ਦਿਲਚਸਪ ਹੈ ਕਿ ਜਨਰਲ ਰਾਵਤ ਦਾ ਇਹ ਬਿਆਨ ਅਜਿਹੇ ਵੇਲੇ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਦਫ਼ਤਰ ’ਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਮੁੜ ਆਪਣੇ ਕਬਜ਼ੇ ’ਚ ਲੈ ਕੇ ਭਾਰਤ ਦਾ ਹਿੱਸਾ ਬਣਾਉਣਾ ਹੈ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਉਹ ਹੁਣ ਭਾਰਤ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰੇ। ਮੋਦੀ ਸਰਕਾਰ ਦੇ ਏਜੰਡੇ ਦੀ ਹਮਾਇਤ ਕਰਦਿਆਂ ਭਾਰਤੀ ਥਲ ਸੈਨਾ ਮੁਖੀ ਨੇ ਕਿਹਾ, ‘ਕਿਸੇ ਵੀ ਕਾਰਵਾਈ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ। ਸਰਕਾਰ ਅਧੀਨ ਕੰਮ ਕਰਦੀਆਂ ਏਜੰਸੀਆਂ ਉਸ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਹੀ ਕੰਮ ਕਰਨਗੀਆਂ। ਥਲ ਸੈਨਾ ਕਿਸੇ ਵੀ ਕਾਰਵਾਈ ਲਈ ਹਮੇਸ਼ਾ ਤਿਆਰ ਰਹਿੰਦੀ ਹੈ।’