Jammu Kashmir Encounter: ਭਾਰਤੀ ਫੌਜ ਨੇ ਐਤਵਾਰ ਯਾਨੀਕਿ ਅੱਜ 14 ਜੁਲਾਈ ਨੂੰ ਵੱਡੀ ਸਫਲਤਾ ਹਾਸਲ ਕੀਤੀ। ਜੰਮੂ-ਕਸ਼ਮੀਰ 'ਚ LOC ਨੇੜੇ ਕੇਰਨ ਸੈਕਟਰ 'ਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਕੇਰਨ ਸੈਕਟਰ ਦੇ ਕੁਪਵਾੜਾ ਵਿੱਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਫੌਜ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਸੇਨੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਆਪਰੇਸ਼ਨ ਅਜੇ ਵੀ ਜਾਰੀ ਹੈ। ਨਾਲ ਹੀ ਅੱਤਵਾਦੀਆਂ ਕੋਲੋਂ ਕਈ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।



 


 






 


ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ 'ਚ ਵਾਧਾ


ਜੰਮੂ-ਕਸ਼ਮੀਰ 'ਚ ਹਾਲ ਹੀ ਦੇ ਦਿਨਾਂ 'ਚ ਅੱਤਵਾਦੀ ਹਮਲਿਆਂ 'ਚ ਵਾਧਾ ਦੇਖਿਆ ਗਿਆ ਹੈ। ਇਹ ਅੱਤਵਾਦੀ ਹਮਲੇ ਦੱਖਣੀ ਕਸ਼ਮੀਰ 'ਚ ਚੱਲ ਰਹੀ ਅਮਰਨਾਥ ਯਾਤਰਾ ਦੌਰਾਨ ਹੋਏ। ਇਸੇ ਮਹੀਨੇ, 8 ਜੁਲਾਈ, 2024 ਨੂੰ, ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਇੱਕ ਸਮੂਹ ਨੇ ਕਠੂਆ ਦੇ ਬਦਨੋਟਾ ਖੇਤਰ ਵਿੱਚ ਗਸ਼ਤੀ ਫੌਜ 'ਤੇ ਹਮਲਾ ਕੀਤਾ ਸੀ, ਜਿਸ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਅਤੇ ਅੱਠ ਜਵਾਨ ਜ਼ਖਮੀ ਹੋ ਗਏ ਸਨ।


ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਭਾਰਤੀ ਫੌਜ ਦੇ ਕੈਂਪ 'ਤੇ ਅੱਤਵਾਦੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਫੌਜ ਦੀ ਚੌਕੀ 'ਤੇ ਤਾਇਨਾਤ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ ਇਕ ਜਵਾਨ ਜ਼ਖਮੀ ਹੋ ਗਿਆ।


ਪਿਛਲੇ ਹਫਤੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ


ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸੁਰੱਖਿਆ ਬਲ ਲਗਾਤਾਰ ਕਾਰਵਾਈ ਕਰ ਰਹੇ ਹਨ। ਇਸ ਦੇ ਤਹਿਤ ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਨੂੰ ਦੋ ਥਾਵਾਂ 'ਤੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਦੋ ਵੱਖ-ਵੱਖ ਮੁਕਾਬਲਿਆਂ 'ਚ 6 ਅੱਤਵਾਦੀ ਮਾਰੇ ਗਏ। ਇਸ ਮੁਕਾਬਲੇ 'ਚ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।