ਚੰਡੀਗੜ੍ਹ: ਸਰਹੱਦ 'ਤੇ ਭਾਰਤ ਤੇ ਚੀਨ ਵਿਚਾਲੇ ਵਧੇ ਤਣਾਅ ਮਗਰੋਂ ਹੁਣ ਭਾਰਤ ਪਾਕਿਸਤਾਨ ਸਰਹੱਦ 'ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਸਰਹੱਦ ਪਾਰ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਬੁੱਧਵਾਰ ਫੌਜ ਦੇ ਉੱਚ ਅਧਿਕਾਰੀਆਂ ਨੇ ਅਟਾਰੀ ਸਰਹੱਦ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
ਬੀਐਸਐਫ ਦੇ ਆਈਜੀ ਮਹੀਪਾਲ ਯਾਦਵ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਸੈਕਟਰ ਤੋਂ ਇਲਾਵਾ ਅਜਨਾਲਾ 'ਚ ਵੀ ਬੀਐਸਐਫ ਅਧਿਕਾਰੀਆਂ ਨਾਲ ਹੰਗਾਮੀ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਸਮੇਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ।
ਇਸ ਦੌਰਾਨ ਉਨ੍ਹਾਂ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਬਾਰਡਰ ਆਬਜ਼ਰਵਿੰਗ ਪੋਸਟ ਦਾ ਦੌਰਾ ਕੀਤਾ ਤੇ ਉੱਥੇ ਤਾਇਨਾਤ ਕਰਮਚਾਰੀਆਂ ਨੂੰ ਉਤਸ਼ਾਹਤ ਕੀਤਾ। ਬੀਐਸਐਫ ਅੰਮ੍ਰਿਤਸਰ ਸੈਕਟਰ ਤਹਿਤ ਆਉਣ ਵਾਲੀਆਂ ਸਾਰੀਆਂ ਬਟਾਲੀਅਨਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੇ ਕਮਾਂਡੈਂਟ ਤੇ ਹੈੱਡਕੁਆਰਟਰ ਦੇ ਸੰਪਰਕ 'ਚ ਹਨ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ
ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ
'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ
ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ
ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ