West Bengal News: ਗੁਜਰਾਤ ਦੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਐਤਵਾਰ ਨੂੰ ਖੇਡੇ ਗਏ ਕ੍ਰਿਕਟ ਵਿਸ਼ਵ ਕੱਪ ਦੇ ਖਿਤਾਬੀ ਮੁਕਾਬਲੇ 'ਚ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਹਾਰ ਤੋਂ ਦੁਖੀ ਹੋ ਕੇ ਪੱਛਮੀ ਬੰਗਾਲ ਦੇ 23 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।


ਪੁਲਿਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ (19 ਨਵੰਬਰ) ਰਾਤ ਕਰੀਬ 11 ਵਜੇ ਬਾਂਕੂੜਾ ਜ਼ਿਲ੍ਹੇ ਦੇ ਬੇਲੀਆਟੋਰ ਥਾਣਾ ਖੇਤਰ ਦੇ ਸਿਨੇਮਾ ਹਾਲ ਦੇ ਕੋਲ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਲੋਹਾਰ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Gurpatwant Singh Pannu: SFJ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ NIA ਨੇ ਮਾਮਲਾ ਕੀਤਾ ਦਰਜ, ਜਾਣੋ ਪੂਰਾ ਮਾਮਲਾ


ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ


ਰਾਹੁਲ ਦੇ ਰਿਸ਼ਤੇਦਾਰ ਉੱਤਮ ਸੂਰ ਨੇ ਦੱਸਿਆ ਕਿ ਉਹ ਇਲਾਕੇ 'ਚ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ ਅਤੇ ਫਾਈਨਲ ਮੈਚ ਦੇਖਣ ਲਈ ਐਤਵਾਰ ਨੂੰ ਛੁੱਟੀ ਲੈ ਕੇ ਗਿਆ ਸੀ। ਸੂਰ ਨੇ ਕਿਹਾ ਕਿ ਆਸਟ੍ਰੇਲੀਆ ਹੱਥੋਂ ਭਾਰਤ ਦੀ ਹਾਰ ਤੋਂ ਦੁਖੀ ਹੋ ਕੇ ਉਸ ਨੇ ਆਪਣੇ ਕਮਰੇ 'ਚ ਫਾਹਾ ਲੈ ਲਿਆ।


ਪੁਲਿਸ ਨੇ ਅਣਸੁਖਾਵੀਂ ਮੌਤ ਦਾ ਮਾਮਲਾ ਕੀਤਾ ਦਰਜ


ਸੂਰ ਨੇ ਦਾਅਵਾ ਕੀਤਾ ਕਿ ਉਸ ਦੀ ਜ਼ਿੰਦਗੀ ਵਿੱਚ ਅਜਿਹੀ ਕੋਈ ਸਮੱਸਿਆ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਰਾਹੁਲ ਦੀ ਲਾਸ਼ ਨੂੰ ਸੋਮਵਾਰ (20 ਨਵੰਬਰ) ਦੀ ਸਵੇਰ ਨੂੰ ਪੋਸਟਮਾਰਟਮ ਲਈ ਬਾਂਕੁੜਾ ਸੰਮਿਲਾਨੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਅਤੇ ਗੈਰ ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਘਟਨਾ ਸਮੇਂ ਘਰ ਵਿੱਚ ਕੋਈ ਨਹੀਂ ਸੀ। ਪੁਲਿਸ ਨੇ ਮੌਤ ਦੇ ਕਾਰਨਾਂ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: Assembly Elections 2023: ਡਰੱਗਸ, ਨਕਦੀ, ਸ਼ਰਾਬ, ਸੋਨਾ; ਕੀਮਤ 1760 ਕਰੋੜ, 5 ਚੋਣ ਸੂਬਿਆਂ ਤੋਂ ECI ਦੇ ਹੱਥ ਲੱਗਿਆ ਬੇਨਾਮ ਖਜ਼ਾਨਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।