Delhi: ਕੈਨੇਡਾ 'ਚ ਖਾਲਿਸਤਾਨੀਆਂ ਦੇ ਵਿਰੋਧ ਮਗਰੋਂ ਭਾਰਤ ਸਰਕਾਰ ਦਾ ਐਕਸ਼ਨ, ਕੈਨੇਡੀਅਨ ਹਾਈ ਕਮਿਸ਼ਨਰ ਤਲਬ
New Delhi: ਭਾਰਤ ਨੇ ਕੈਨੇਡਾ ਵਿੱਚ ਖਾਲਿਸਤਾਨੀ ਪੱਖੀ ਕਾਰਕੁਨਾਂ ਵੱਲੋਂ ਭਾਰਤੀ ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨ ’ਤੇ ਕੈਨੇਡਾ ਕੋਲ ਆਪਣਾ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨਰ..
New Delhi: ਭਾਰਤ ਨੇ ਕੈਨੇਡਾ ਵਿੱਚ ਖਾਲਿਸਤਾਨੀ ਪੱਖੀ ਕਾਰਕੁਨਾਂ ਵੱਲੋਂ ਭਾਰਤੀ ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨ ’ਤੇ ਕੈਨੇਡਾ ਕੋਲ ਆਪਣਾ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਤਾਂ ਕਿ ਕੈਨੇਡਾ ਵਿੱਚ ਭਾਰਤ ਦੇ ਕੂਟਨੀਤਕ ਮਿਸ਼ਨ ਤੇ ਕੌਂਸਲੇਟਾਂ ਵਿਰੁੱਧ ਕੱਟੜਪੰਥੀ ਤੱਤਾਂ ਦੀਆਂ ਕਾਰਵਾਈਆਂ ਬਾਰੇ ਸਖ਼ਤ ਚਿੰਤਾ ਜ਼ਾਹਰ ਕੀਤੀ ਜਾ ਸਕੇ।
ਭਾਰਤ ਸਰਕਾਰ ਨੇ ਇਸ ਬਾਰੇ ਸਪਸ਼ਟੀਕਰਨ ਮੰਗਿਆ ਕਿ ਅਜਿਹੇ ਤੱਤਾਂ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਭਾਰਤੀ ਕੂਟਨੀਤਕ ਮਿਸ਼ਨ ਤੇ ਕੌਂਸਲੇਟਾਂ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਇਜਾਜ਼ਤ ਕਿਵੇਂ ਦਿੱਤੀ ਗਈ।
ਦੱਸ ਦਈਏ ਕਿ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਸਮਾਗਮ ਵਿੱਚ ਆਪਣੀ ਹਾਜ਼ਰੀ ਰੱਦ ਕਰਨੀ ਪਈ ਸੀ ਕਿਉਂਕਿ ਦੋ ਸੌ ਦੇ ਕਰੀਬ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਤਲਵਾਰਾਂ ਤੇ ਡੰਡਿਆਂ ਨਾਲ ਸਮਾਗਮ ਵਾਲੀ ਥਾਂ ਦੇ ਸਾਹਮਣੇ ਇਕੱਠੇ ਹੋ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਹੀ ਕਈ ਘਟਨਾਵਾਂ ਵਾਪਰੀਆਂ ਹਨ।
ਵਾਸ਼ਿੰਗਟਨ ਡੀਸੀ 'ਚ ਭਾਰਤੀ ਦੂਤਾਵਾਸ ਬਾਹਰ ਪ੍ਰਦਰਸ਼ਨ- ਉਧਰ, ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਬਾਹਰ ਖਾਲਿਸਤਾਨੀ ਪੱਖੀਆਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਧਮਕੀ ਦਿੱਤੀ। ਖਾਲਿਸਤਾਨੀ ਸਮਰਥਕਾਂ ਨੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਤਿਰੰਗਾ ਉਤਾਰ ਕੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦਿੱਤੀ ਹੈ।
ਇਹ ਧਮਕੀ ਇਕ ਆਡੀਓ ਸੰਦੇਸ਼ ਰਾਹੀਂ ਦਿੱਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਪ੍ਰਗਤੀ ਮੈਦਾਨ ’ਤੇ ਕਬਜ਼ਾ ਕਰ ਲੈਣਗੇ ਤੇ ਭਾਰਤੀ ਝੰਡੇ ਨੂੰ ਲਾਹ ਦੇਣਗੇ। ਇਸ ਆਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ, ਅੱਜ ਤੋਂ ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ