ਕੇਂਦਰ ਸਰਕਾਰ ਦੀ ਸਿੱਖ ਜਥੇ ਨੂੰ ਸਖ਼ਤ ਚਿਤਾਵਨੀ, ਪਾਕਿਸਤਾਨੀਆਂ ਦੀ ਮਹਿਮਾਨ ਨਵਾਜ਼ੀ ਕਰਨ ਵਾਲੇ ਸ਼ਰਧਾਲੂ ਹੋਣਗੇ ਬਲੈਕਲਿਸਟ
Government warning to Sikh Jatha: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਭਾਰਤ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
Government warning to SikhJatha: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਭਾਰਤ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸ਼ਰਧਾਲੂਆਂ ਨੂੰ ਸਖ਼ਤ ਸ਼ਬਦਾਂ 'ਚ ਹਦਾਇਤ ਦਿੱਤੀ ਗਈ ਹੈ ਕਿ ਉਹ ਪਾਕਿਸਤਾਨੀਆਂ ਦੀ ਮਹਿਮਾਨ ਨਵਾਜ਼ੀ ਤੋਂ ਦੂਰ ਰਹਿਣ। ਕੇਂਦਰ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਪਾਕਿਸਤਾਨੀਆਂ ਦੀ ਮਹਿਮਾਨ ਨਵਾਜ਼ੀ ਵਾਲੇ ਸ਼ਰਧਾਲੂਆਂ ਨੂੰ ਬਲੈਕਲਿਸਟ ਕੀਤਾ ਜਾਵੇਗਾ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੂਨ ਮਹੀਨੇ ਦੌਰਾਨ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਵਿੱਚ ਸ਼ਾਮਲ ਲੋਕ ਉਥੇ ਪਾਕਿਸਤਾਨੀਆਂ ਦੀ ਵਿਸ਼ੇਸ਼ ਮਹਿਮਾਨ ਨਿਵਾਜ਼ੀ ਤੋਂ ਦੂਰ ਰਹਿਣ। ਇਸ ਦੇ ਨਾਲ ਹੀ ਅਜਿਹੇ ਸ਼ਰਧਾਲੂਆਂ ਨੂੰ ਬਲੈਕਲਿਸਟ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਇੰਨਾ ਹੀ ਨਹੀਂ ਪਾਕਿਸਤਾਨੀ ਅਧਿਕਾਰੀਆਂ ਨਾਲ ਵੀ ਤਾਲਮੇਲ ਤੋਂ ਬਚਣ ਦੀ ਹਦਾਇਤ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇਸ ਪੱਤਰ ਦੀਆਂ ਕਾਪੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੂੰ ਭੇਜ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 300 ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਅੰਮ੍ਰਿਤਸਰ ਤੋਂ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ ਜੋ 30 ਜੂਨ ਤੱਕ ਪਾਕਿਸਤਾਨ ਵਿੱਚ ਰਹੇਗਾ। ਇਸ ਦੌਰਾਨ ਪਾਕਿਸਤਾਨ 'ਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰੇਗਾ।
ਹਾਸਲ ਜਾਣਕਾਰੀ ਅਨੁਸਾਰ ਇਹ ਜੱਥਾ 22 ਜੂਨ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਤੇ 24 ਜੂਨ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਹੁੰਚੇਗਾ। ਇਹ ਜੱਥਾ 27 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ ਤੇ 30 ਜੂਨ ਨੂੰ ਲਾਹੌਰ ਤੋਂ ਵਾਪਸ ਭਾਰਤ ਪਰਤੇਗਾ।
ਮਾਨ ਸਰਕਾਰ ਨੂੰ ਰਾਜਪਾਲ ਦਾ ਝਟਕਾ! ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ