Violence in Kabaddi: ਪੰਜਾਬ ਦੇ ਨਾਲ ਹੀ ਵਿਦੇਸ਼ਾਂ ਵਿੱਚ ਵੀ ਕਬੱਡੀ ਉਪਰ ਹਿੰਸਾ ਦਾ ਸਾਇਆ ਮੰਡਰਾ ਰਿਹਾ ਹੈ। ਵਿਦੇਸ਼ਾਂ ਵਿੱਚ ਲਗਾਤਾਰ ਮਕਬੂਲ ਹੋ ਰਹੀ ਕਬੱਡੀ ਵਿੱਚ ਹਿੰਸਾ ਦੀਆਂ ਲਗਾਤਾਰ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਮਾਮਲਾ ਇੰਗਲੈਂਡ ਵਿੱਚ ਸਾਹਮਣੇ ਆਇਆ ਸੀ। ਇਸ ਕੇਸ ਵਿੱਚ ਸੱਤ ਭਾਰਤੀ ਖਿਡਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।


ਇੰਗਲੈਂਡ ਦੇ ਈਸਟ ਮਿਡਲੈਂਡਜ਼ ਦੇ ਡਰਬੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਵਿੱਚ ਹਿੰਸਕ ਘਟਨਾ ਵਿੱਚ ਸ਼ਾਮਲ ਹੋਣ ਲਈ 24 ਤੋਂ 36 ਸਾਲ ਦੀ ਉਮਰ ਦੇ ਸੱਤ ਭਾਰਤੀ ਮੂਲ ਦੇ ਪੁਰਸ਼ਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸੱਤ ਭਾਰਤੀ ਮੂਲ ਦੇ ਖਿਡਾਰੀਆਂ ਵਿੱਚੋਂ ਦੋ ਪਰਮਿੰਦਰ ਸਿੰਘ (25) ਤੇ ਮਲਕੀਤ ਸਿੰਘ (24) ਨੂੰ ਹਿੰਸਾ ਕਰਨ ਤੇ ਬੰਦੂਕ ਰੱਖਣ ਦਾ ਦੋਸ਼ੀ ਠਹਿਰਾਇਆ ਗਿਆ ਹੈ।



ਇਸ ਤੋਂ ਇਲਾਵਾ ਭਾਰਤੀ ਮੂਲ ਦੇ ਪੰਜ ਖਿਡਾਰੀਆਂ ਕਰਮਜੀਤ ਸਿੰਘ (36), ਬਲਜੀਤ ਸਿੰਘ (33), ਹਰਦੇਵ ਉੱਪਲ (34), ਜਗਜੀਤ ਸਿੰਘ (31) ਤੇ ਦੁੱਧਨਾਥ ਤ੍ਰਿਪਾਠੀ (30) ਨੂੰ ਤੇਜ਼ਧਾਰ ਹਥਿਆਰ ਰੱਖਣ ਸਮੇਤ ਵੱਖ-ਵੱਖ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਗਿਆ ਹੈ।


ਡਰਬੀਸ਼ਾਇਰ ਪੁਲਿਸ ਨੇ ਕਿਹਾ ਕਿ ਪਿਛਲੇ ਸਾਲ ਅਗਸਤ ਵਿੱਚ ਅਲਵਾਸਟਨ ਟੂਰਨਾਮੈਂਟ ਦੌਰਾਨ ਦੋ ਸਮੂਹਾਂ ਵਿੱਚ ਹਿੰਸਾ ਭੜਕ ਗਈ ਸੀ। ਇਸ ਦੇ ਨਤੀਜੇ ਵਜੋਂ ਕਈ ਜ਼ਖ਼ਮੀ ਹੋਏ ਸਨ। ਸਾਰੇ ਸੱਤ ਦੋਸ਼ੀਆਂ ਨੂੰ ਕੁਝ ਦਿਨਾਂ ਬਾਅਦ ਡਰਬੀ ਕਰਾਊਨ ਕੋਰਟ ਵਿੱਚ ਸਜ਼ਾ ਸੁਣਾਈ ਜਾਵੇਗੀ।


ਡਿਟੈਕਟਿਵ ਚੀਫ਼ ਇੰਸਪੈਕਟਰ ਮੈਟ ਕਰੂਮ ਨੇ ਇੰਗਲੈਂਡ ਦੇ ਮੀਡੀਆ ਨੂੰ ਦੱਸਿਆ ਕਿ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਇੱਕ ਸੁਹਾਵਣਾ ਦਿਨ ਹੋਣਾ ਸੀ ਪਰ ਇੱਕ ਵੱਡੀ ਹਿੰਸਕ ਘਟਨਾ ਵਿੱਚ ਬਦਲ ਗਿਆ। ਇਸ ਵਿੱਚ ਕਈ ਲੋਕ ਜ਼ਖਮੀ ਹੋ ਗਏ। ਸਮਾਗਮ ਤੋਂ ਪਹਿਲਾਂ ਬਰਨਸਵਿਕ ਸਟਰੀਟ, ਡਰਬੀ ਵਿੱਚ ਇੱਕ ਸਮੂਹ ਮੀਟਿੰਗ ਕੀਤੀ ਗਈ। ਇਸ ਵਿੱਚ ਇਸ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਤਿਆਰ ਕੀਤੀ ਗਈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।