ਅਮਰੀਕਾ 'ਚ ਭਾਰਤੀ ਖੋਜਕਰਤਾ 'ਤੇ ਵੱਡਾ ਐਕਸ਼ਨ! ਇਸ ਦੋਸ਼ 'ਚ ਕੀਤਾ ਗ੍ਰਿਫਤਾਰ
ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇੱਕ ਭਾਰਤੀ ਵਿਦਿਆਰਥੀ ਬਦਰ ਖਾਨ ਸੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਉੱਥੇ ਪੋਸਟ ਡਾਕਟੋਰਲ ਫੈਲੋ ਸਨ ਅਤੇ ਹੁਣ ਉਨ੍ਹਾਂ ਨੂੰ ਅਮਰੀਕਾ ਤੋਂ ਨਿਕਾਲਿਆ ਜਾਵੇਗਾ।

ਜਾਣੋ ਸੂਰੀ ਦੇ ਵਕੀਲ ਨੇ ਕੀ ਕਿਹਾ
ਸੂਰੀ ਦੇ ਵਕੀਲ ਹਸਨ ਅਹਿਮਦ ਨੇ ਖਾਨ ਦੀ ਰਿਹਾਈ ਲਈ ਦਾਇਰ ਕੀਤੀ ਅਰਜ਼ੀ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਦਾ ਕਾਰਣ ਉਨ੍ਹਾਂ ਦੀ ਪਤਨੀ ਦਾ ਫਿਲਿਸਤੀਨੀ ਮੂਲ ਦਾ ਅਮਰੀਕੀ ਨਾਗਰਿਕ ਹੋਣਾ ਹੈ। ਵਕੀਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਸ਼ੱਕ ਹੈ ਕਿ ਸੂਰੀ ਅਤੇ ਉਨ੍ਹਾਂ ਦੀ ਪਤਨੀ ਅਮਰੀਕਾ ਦੀ ਵਿਦੇਸ਼ ਨੀਤੀ ਅਧੀਨ ਇਜ਼ਰਾਈਲ ਲਈ ਅਪਣਾਏ ਗਏ ਰੁਖ ਦੇ ਵਿਰੋਧੀ ਹਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਸੂਰੀ 'ਤੇ ਫਿਲਿਸਤੀਨੀ ਸੰਗਠਨ ਹਮਾਸ ਦਾ ਪ੍ਰਚਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਅਮਰੀਕਾ ਇੱਕ ਆਤੰਕੀ ਸੰਗਠਨ ਘੋਸ਼ਿਤ ਕਰ ਚੁੱਕਾ ਹੈ। ਇਸ ਤੋਂ ਇਲਾਵਾ, ਉਨ੍ਹਾਂ 'ਤੇ ਇੱਕ ਜਾਣੇ-ਪਹਿਚਾਣੇ ਜਾਂ ਸ਼ੱਕੀ ਆਤੰਕੀ ਨਾਲ ਨਜ਼ਦੀਕੀ ਸੰਬੰਧ ਰੱਖਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਹੋਮਲੈਂਡ ਸਿਕਿਉਰਟੀ ਵਿਭਾਗ ਨੇ ਆਖੀ ਇਹ ਗੱਲ
ਹੋਮਲੈਂਡ ਸਿਕਿਉਰਟੀ ਵਿਭਾਗ ਦੀ ਸਹਾਇਕ ਸਕੱਤਰ ਟ੍ਰਿਸ਼ੀਆ ਮੈਕਲਾਘਲਿਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਲਿਖਿਆ, "ਸੂਰੀ ਜੌਰਜਟਾਊਨ ਯੂਨੀਵਰਸਿਟੀ ਵਿੱਚ ਵਿਦਿਆਰਥੀ ਸਨ ਅਤੇ ਉਥੇ ਹਮਾਸ ਦਾ ਪ੍ਰਚਾਰ ਕਰ ਰਹੇ ਸਨ। ਉਹ ਸੋਸ਼ਲ ਮੀਡੀਆ 'ਤੇ ਯਹੂਦੀ-ਵਿਰੋਧੀ ਭਾਵਨਾਵਾਂ ਨੂੰ ਵਧਾਵਾ ਦੇਣ ਵਿੱਚ ਸਰਗਰਮ ਸਨ।"
Suri was a foreign exchange student at Georgetown University actively spreading Hamas propaganda and promoting antisemitism on social media.
— Tricia McLaughlin (@TriciaOhio) March 20, 2025
Suri has close connections to a known or suspected terrorist, who is a senior advisor to Hamas. The Secretary of State issued a… https://t.co/gU02gLAlX1
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
