ਪੜਚੋਲ ਕਰੋ

Indian Student Death: ਅਮਰੀਕਾ 'ਚ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ, 6 ਦਿਨਾਂ ਬਾਅਦ ਮਿਲੀ ਲਾਸ਼

ਅਮਰੀਕਾ 'ਚ 9 ਫਰਵਰੀ ਤੋਂ ਲਾਪਤਾ 22 ਸਾਲਾ ਭਾਰਤੀ ਵਿਦਿਆਰਥੀ ਸਾਕੇਤ ਸ੍ਰੀਨਿਵਾਸੀਆ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ।

ਅਮਰੀਕਾ 'ਚ 9 ਫਰਵਰੀ ਤੋਂ ਲਾਪਤਾ 22 ਸਾਲਾ ਭਾਰਤੀ ਵਿਦਿਆਰਥੀ ਸਾਕੇਤ ਸ੍ਰੀਨਿਵਾਸੀਆ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ।

ਸਾਕੇਤ ਸ਼੍ਰੀਨਿਵਾਸਿਆ ਕਰਨਾਟਕ ਦੇ ਤੁਮਕੁਰੁ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ ਵਿੱਚ ਪੋਸਟ-ਗ੍ਰੈਜੂਏਸ਼ਨ ਦੀ ਪੜਾਈ ਕਰ ਰਹੇ ਸਨ। ਉਨ੍ਹਾਂ ਨੂੰ ਆਖਰੀ ਵਾਰ ਕੈਲੀਫੋਰਨੀਆ ਦੇ ਟਿਲਡਨ ਰੀਜਨਲ ਪਾਰਕ ਦੇ ਨੇੜੇ ਇਕ ਝੀਲ ਕੋਲ ਵੇਖਿਆ ਗਿਆ ਸੀ।

ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਦਿੱਤੀ ਕਿ ਸਥਾਨਕ ਪੁਲਿਸ ਨੇ ਸਾਕੇਤ ਦੀ ਲਾਸ਼ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਦੂਤਾਵਾਸ ਨੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਉਹ ਪਰਿਵਾਰ ਦੇ ਨਾਲ ਖੜੇ ਹਨ।

 

 

ਦੂਤਾਵਾਸ ਨੇ ਇਹ ਵੀ ਦੱਸਿਆ ਕਿ ਉਹ ਸਥਾਨਕ ਅਧਿਕਾਰੀਆਂ ਨਾਲ ਸਮਨਵਯ ਕਰ ਰਹੇ ਹਨ ਅਤੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਵਿੱਚ ਹਰ ਸੰਭਵ ਮਦਦ ਪ੍ਰਦਾਨ ਕਰਨਗੇ। ਕੌਂਸਲਰ ਅਧਿਕਾਰੀ ਪਰਿਵਾਰ ਨਾਲ ਸੰਪਰਕ ਵਿੱਚ ਹਨ ਅਤੇ ਲੋੜੀਂਦੀਆਂ ਔਪਚਾਰਿਕਤਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਰਹੇ ਹਨ।

ਪਰਿਵਾਰ ਨੇ ਮਦਦ ਦੀ ਅਪੀਲ ਕੀਤੀ ਸੀ

ਸਾਕੇਤ ਦੇ ਪਿਤਾ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਆਖਰੀ ਵਾਰ 9 ਫਰਵਰੀ ਨੂੰ ਗੱਲਬਾਤ ਹੋਈ ਸੀ। ਪੁੱਤਰ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰ ਨੇ ਉਸ ਦੇ ਦੋਸਤਾਂ ਅਤੇ ਰੂਮਮੇਟਸ ਨਾਲ ਸੰਪਰਕ ਕੀਤਾ, ਪਰ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਬਰਕਲੇ ਪੁਲਿਸ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। 13 ਫਰਵਰੀ ਨੂੰ ਸਾਕੇਤ ਦੇ ਮਾਤਾ-ਪਿਤਾ ਨੇ ਕਰਨਾਟਕ ਸਰਕਾਰ ਕੋਲ ਵੀ ਮਦਦ ਦੀ ਅਪੀਲ ਕੀਤੀ ਸੀ। ਕਰਨਾਟਕ ਸਰਕਾਰ ਨੇ ਵਿਦੇਸ਼ ਮੰਤਰਾਲੇ ਨੂੰ ਦਖਲ ਦੇ ਕੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਸੀ।

ਸਾਕੇਤ ਦੀ ਵਿੱਦਿਅਕ ਯੋਗਤਾ

ਸਾਕੇਤ ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ ਵਿੱਚ ਪ੍ਰੋਡਕਟ ਡਿਵੈਲਪਮੈਂਟ ਪ੍ਰੋਗਰਾਮ ਹੇਠ ਮਾਸਟਰ ਆਫ ਸਾਇੰਸ ਦੀ ਪੜਾਈ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਈਆਈਟੀ ਮਦਰਾਸ ਤੋਂ ਕੇਮਿਕਲ ਇੰਜੀਨੀਅਰਿੰਗ ਵਿੱਚ ਬੀਟੈਕ ਦੀ ਡਿਗਰੀ ਪ੍ਰਾਪਤ ਕੀਤੀ ਸੀ।

 

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Air India Flight : ਕੋਲਕਾਤਾ ਤੋਂ ਮੁੰਬਈ ਜਾ ਰਹੀ Air India ਦੀ ਫਲਾਈਟ ਨੂੰ ਹਾਈਜੈਕ ਕਰਨ ਦੀ ਧਮਕੀ, ਟਾਇਲਟ ਦੇ ਸ਼ੀਸ਼ੇ 'ਤੇ ਮਿਲਿਆ ਮੈਸੇਜ 
Air India Flight : ਕੋਲਕਾਤਾ ਤੋਂ ਮੁੰਬਈ ਜਾ ਰਹੀ Air India ਦੀ ਫਲਾਈਟ ਨੂੰ ਹਾਈਜੈਕ ਕਰਨ ਦੀ ਧਮਕੀ, ਟਾਇਲਟ ਦੇ ਸ਼ੀਸ਼ੇ 'ਤੇ ਮਿਲਿਆ ਮੈਸੇਜ 
Senior Officer Transfer: ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ 14 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਨਗਰ ਨਿਗਮ ਦੇ ਕਮਿਸ਼ਨਰ ਬਦਲੇ; CM ਨੇ ਕਿਹਾ ਸੀ-
ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ 14 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਨਗਰ ਨਿਗਮ ਦੇ ਕਮਿਸ਼ਨਰ ਬਦਲੇ; CM ਨੇ ਕਿਹਾ ਸੀ- "ਸੁਧਾਰ ਜਾਓ"
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
Embed widget