ਵਿੱਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਲਗਪਗ 100 ਲੋਕਾਂ ਨੂੰ ਇੱਕ ਪ੍ਰਿੰਟਿੰਗ ਪ੍ਰੈਸ ਵਿੱਚ ਇਕੱਠੇ ਨਹੀਂ ਰੱਖਿਆ ਜਾ ਸਕਦਾ। ਇਸ ਲਈ, ਇਸ ਵਾਰ ਬਜਟ ਦੇ ਪਰਚੇ ਪ੍ਰਕਾਸ਼ਤ ਨਹੀਂ ਕੀਤੇ ਜਾਣਗੇ। ਇਸ ਦੀ ਬਜਾਏ ਇੱਕ ਸਾਂਝਾ ਲਿੰਕ ਬਣਾਇਆ ਜਾਏਗਾ ਤਾਂ ਜੋ ਸਾਰੇ ਸੰਸਦ ਮੈਂਬਰ ਤੇ ਲੋਕ ਬਜਟ ਨੂੰ ਪੀਡੀਐਫ ਫਾਰਮੈਟ ਵਿੱਚ ਵੇਖ ਸਕਣ।
1 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ
ਦੱਸ ਦੇਈਏ ਕਿ ਬਜਟ ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਤੋਂ ਸ਼ੁਰੂ ਹੋਵੇਗਾ ਤੇ 15 ਫਰਵਰੀ ਨੂੰ ਖ਼ਤਮ ਹੋਵੇਗਾ। ਬਜਟ ਸੈਸ਼ਨ 29 ਜਨਵਰੀ ਨੂੰ ਰਾਸ਼ਟਰਪਤੀ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਇਹ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਹੈ ਕਿ ਬਜਟ ਸੈਸ਼ਨ ਦਾ ਦੂਜਾ ਪੜਾਅ 8 ਮਾਰਚ ਤੋਂ 8 ਅਪ੍ਰੈਲ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਕੋਵਿਡ-19 ਪ੍ਰੋਟੋਕੋਲ ਵੱਲ ਉਚਿਤ ਧਿਆਨ ਦਿੱਤਾ ਜਾਵੇਗਾ।