Indigo Flight: ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਪਾਕਿਸਤਾਨ ਡਾਇਵਰਟ, ਮੈਡੀਕਲ ਐਮਰਜੈਂਸੀ ਤੋਂ ਬਾਅਦ ਲਿਆ ਫੈਸਲਾ- ਬਿਮਾਰ ਯਾਤਰੂ ਦੀ ਮੌਤ
Indigo Flight: ਕਤਰ ਦੀ ਰਾਜਧਾਨੀ ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਪਾਕਿਸਤਾਨ ਦੇ ਕਰਾਚੀ ਵੱਲ ਮੋੜ ਦਿੱਤਾ ਸੀ। ਹਾਲਾਂਕਿ, ਬਿਮਾਰ ਯਾਤਰੀ ਨੂੰ ਏਅਰਪੋਰਟ ਮੈਡੀਕਲ ਟੀਮ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।
Indigo Flight: ਕਤਰ ਦੀ ਰਾਜਧਾਨੀ ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਪਾਕਿਸਤਾਨ ਦੇ ਕਰਾਚੀ ਵੱਲ ਮੋੜ ਦਿੱਤਾ ਗਿਆ ਸੀ। ਹਾਲਾਂਕਿ, ਬਿਮਾਰ ਯਾਤਰੀ ਨੂੰ ਏਅਰਪੋਰਟ ਮੈਡੀਕਲ ਟੀਮ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇੰਡੀਗੋ ਦੀ ਫਲਾਈਟ 6E-1736 ਦਿੱਲੀ ਤੋਂ ਦੋਹਾ ਜਾ ਰਹੀ ਸੀ। ਮੈਡੀਕਲ ਐਮਰਜੈਂਸੀ ਕਾਰਨ ਫਲਾਈਟ ਨੂੰ ਕਰਾਚੀ ਵੱਲ ਡਾਇਵਰਟ ਕਰ ਦਿੱਤਾ ਗਿਆ ਸੀ। ਏਅਰਲਾਈਨ ਦਾ ਕਹਿਣਾ ਹੈ ਕਿ ਬਦਕਿਸਮਤੀ ਨਾਲ ਯਾਤਰੀ ਨੂੰ ਹਵਾਈ ਅੱਡੇ ਉਤੇ ਪਹੁੰਚਣ 'ਤੇ ਬਚਾਇਆ ਨਹੀਂ ਜਾ ਸਕਿਆ। ਇੰਡੀਗੋ ਨੇ ਕਿਹਾ, "ਅਸੀਂ ਇਸ ਖਬਰ ਤੋਂ ਬਹੁਤ ਦੁਖੀ ਹਾਂ ਅਤੇ ਸਾਡੀਆਂ ਪ੍ਰਾਰਥਨਾਵਾਂ ਅਤੇ ਸ਼ੁਭਕਾਮਨਾਵਾਂ ਮ੍ਰਿਤਕ ਦੇ ਪਰਿਵਾਰ ਨਾਲ ਹਨ। ਫਿਲਹਾਲ ਬਾਕੀ ਯਾਤਰੀਆਂ ਨੂੰ ਕਿਸੇ ਹੋਰ ਫਲਾਈਟ ਵਿੱਚ ਤਬਦੀਲ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ"।
ਯਾਤਰੀ ਨਾਈਜੀਰੀਆ ਦਾ ਨਾਗਰਿਕ ਸੀ
ਬਾਅਦ ਮਿਲੀ ਜਾਣਕਾਰੀ ਅਨੁਸਾਰ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਫਲਾਈਟ ਨੇ ਮ੍ਰਿਤਕ ਯਾਤਰੀ ਨੂੰ ਲੈ ਕੇ ਵਾਪਸ ਦਿੱਲੀ ਲਈ ਉਡਾਣ ਭਰੀ। ਸੂਤਰਾਂ ਦਾ ਕਹਿਣਾ ਹੈ ਕਿ ਯਾਤਰੀ ਨੂੰ ਬਚਾਉਣ ਲਈ ਲੈਂਡਿੰਗ ਕੀਤੀ ਗਈ ਸੀ, ਜੋ ਨਾਈਜੀਰੀਆ ਦਾ ਨਾਗਰਿਕ ਸੀ। ਇੰਡੀਗੋ ਫਲਾਈਟ ਦੇ ਪਾਇਲਟ ਨੇ ਮੈਡੀਕਲ ਐਮਰਜੈਂਸੀ ਕਾਰਨ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਕਰਾਚੀ ਹਵਾਈ ਅੱਡੇ 'ਤੇ ਏਅਰ ਟ੍ਰੈਫਿਕ ਕੰਟਰੋਲਰ ਨੇ ਮਨਜ਼ੂਰੀ ਦੇ ਦਿੱਤੀ। ਯਾਤਰੀ ਦੀ ਪਛਾਣ ਅਬਦੁੱਲਾ (60) ਵਜੋਂ ਹੋਈ ਹੈ, ਜੋ ਨਾਈਜੀਰੀਆ ਦਾ ਨਾਗਰਿਕ ਹੈ। ਹਾਲਾਂਕਿ ਫਲਾਈਟ ਦੇ ਲੈਂਡਿੰਗ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। CAA ਅਤੇ NIH ਦੇ ਡਾਕਟਰਾਂ ਨੇ ਯਾਤਰੀ ਦਾ ਮੌਤ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ।
ਇੰਡੀਗੋ ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਦਿੱਲੀ ਤੋਂ ਦੋਹਾ ਜਾਣ ਵਾਲੀ ਇੰਡੀਗੋ ਦੀ ਉਡਾਣ 6E-1736 ਨੂੰ ਮੈਡੀਕਲ ਐਮਰਜੈਂਸੀ ਕਾਰਨ ਕਰਾਚੀ ਵੱਲ ਮੋੜ ਦਿੱਤਾ ਗਿਆ ਸੀ। ਬਦਕਿਸਮਤੀ ਨਾਲ, ਲੈਂਡਿੰਗ ਤੋਂ ਬਾਅਦ, ਹਵਾਈ ਅੱਡੇ ਦੀ ਮੈਡੀਕਲ ਟੀਮ ਦੁਆਰਾ ਯਾਤਰੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਬਿਆਨ ਵਿਚ ਅੱਗੇ ਕਿਹਾ ਗਿਆ ਹੈ, 'ਅਸੀਂ ਇਸ ਖ਼ਬਰ ਤੋਂ ਬਹੁਤ ਦੁਖੀ ਹਾਂ ਅਤੇ ਸਾਡੀਆਂ ਪ੍ਰਾਰਥਨਾਵਾਂ ਅਤੇ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਅਤੇ ਪਿਆਰਿਆਂ ਨਾਲ ਹਨ। ਫਿਲਹਾਲ ਅਸੀਂ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਫਲਾਈਟ ਦੇ ਹੋਰ ਯਾਤਰੀਆਂ ਨੂੰ ਸ਼ਿਫਟ ਕਰਨ ਦੇ ਪ੍ਰਬੰਧ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।