IndiGo Flight News: ਵੀਰਵਾਰ (15 ਜੂਨ) ਨੂੰ ਇੱਕ ਇੰਡੀਗੋ ਫਲਾਈਟ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਲੈਂਡਿੰਗ ਦੌਰਾਨ ਟੇਲ ਸਟ੍ਰਾਈਕ ਦਾ ਸ਼ਿਕਾਰ ਹੋਣਾ ਪਿਆ। ਫਲਾਈਟ ਬੰਗਲੌਰ ਤੋਂ ਅਹਿਮਦਾਬਾਦ ਜਾ ਰਹੀ ਸੀ। ਇਸ ਫਲਾਈਟ ਨੂੰ ਸੁਰੱਖਿਅਤ ਲੈਂਡ ਕਰਵਾ ਲਿਆ ਗਿਆ ਹੈ ਅਤੇ ਇਸ ਨੂੰ ਗਰਾਊਂਡੇਡ ਐਲਾਨਿਆ ਗਿਆ ਹੈ। ਫਲਾਈਟ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਇੰਡੀਗੋ ਨੇ ਮਾਮਲੇ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਹਨ।
ਫਲਾਈਟ 6E6595 ਅਹਿਮਦਾਬਾਦ 'ਚ ਲੈਂਡਿੰਗ ਦੌਰਾਨ ਟੇਲ ਸਟ੍ਰਾਈਕ ਦਾ ਸ਼ਿਕਾਰ ਹੋਈ
ਇੰਡੀਗੋ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਫਲਾਈਟ 6E6595 ਅਹਿਮਦਾਬਾਦ 'ਚ ਲੈਂਡਿੰਗ ਦੌਰਾਨ ਟੇਲ ਸਟ੍ਰਾਈਕ ਦਾ ਸ਼ਿਕਾਰ ਹੋ ਗਈ। ਜ਼ਰੂਰੀ ਮੁਲਾਂਕਣ ਅਤੇ ਮੁਰੰਮਤ ਲਈ ਜਹਾਜ਼ ਨੂੰ ਅਹਿਮਦਾਬਾਦ ਹਵਾਈ ਅੱਡੇ 'ਤੇ ਗਰਾਊਂਡੇਡ ਘੋਸ਼ਿਤ ਕਰ ਦਿੱਤਾ ਗਿਆ ਸੀ।
ਅਧਿਕਾਰੀਆਂ ਵੱਲੋਂ ਘਟਨਾ ਦੀ ਕੀਤੀ ਜਾ ਰਹੀ ਜਾਂਚ
ਏਅਰਲਾਈਨਜ਼ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਕੋਲਕਾਤਾ ਤੋਂ ਦਿੱਲੀ ਜਾਣ ਵਾਲੀ ਇੱਕ ਹੋਰ ਫਲਾਈਟ ਨੂੰ ਦਿੱਲੀ ਵਿੱਚ ਲੈਂਡ ਕਰਨ ਵੇਲੇ ਇਸੇ ਤਰ੍ਹਾਂ ਦੀ ਟੇਲ ਸਟ੍ਰਾਈਕ ਦਾ ਸਾਹਮਣਾ ਕਰਨਾ ਪਿਆ ਸੀ।
ਦਿੱਲੀ ਏਅਰਪੋਰਟ 'ਤੇ ਵੀ ਵਾਪਰੀ ਸੀ ਅਜਿਹੀ ਘਟਨਾ
ਹਾਲ ਹੀ ਵਿੱਚ ਇੰਡੀਗੋ ਦੀ ਇੱਕ ਫਲਾਈਟ ਨਾਲ ਅਜਿਹੀ ਹੀ ਘਟਨਾ ਵਾਪਰੀ ਸੀ। 11 ਜੂਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੈਂਡਿੰਗ ਕਰਨ ਵੇਲੇ ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ ਸੀ। ਇਸ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀਜੀਸੀਏ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਦੇ ਇੱਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਡੀਜੀਸੀਏ ਦੇ ਆਦੇਸ਼ਾਂ 'ਤੇ ਏਅਰਲਾਈਨ ਨੇ ਚਾਲਕ ਦਲ ਦੇ ਮੈਂਬਰਾਂ ਨੂੰ ਉਡਾਣ ਭਰਨ ਤੋਂ ਵੀ ਰੋਕ ਦਿੱਤਾ ਹੈ। ਇੰਡੀਗੋ ਨੇ ਇੱਕ ਬਿਆਨ ਵਿੱਚ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਚੱਕਰਵਾਤੀ ਤੂਫਾਨ ਬਿਪਰਜੋਏ ਨੇ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਖੇਤਰਾਂ 'ਚ ਦਿੱਤੀ ਦਸਤਕ, ਰਾਤ ਤੱਕ ਜਾਰੀ ਰਹੇਗਾ ਲੈਂਡਫਾਲ