Indigo Flight : ਇੰਡੀਗੋ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫਤਾਰ
Indigo Flight : ਇੰਡੀਗੋ ਦੀ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੰਡੀਗੋ ਦੀ ਫਲਾਈਟ 6ਈ 1428 ਐਤਵਾਰ (14 ਮਈ) ਨੂੰ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਸੀ।
ਇਹ ਵੀ ਪੜ੍ਹੋ : Income Tax Return: ਸਰਕਾਰ ਨੇ ਕੀਤਾ ਐਲਾਨ, ਜੇ ਟੈਕਸ ਭਰਨਾ ਹੈ ਤਾਂ ਇਹ Document ਹੋਣਾ ਜ਼ਰੂਰੀ, ਨਹੀਂ ਤਾਂ ਨਹੀਂ ਭਰ ਸਕੋਗੇ ITR
ਅੰਮ੍ਰਿਤਸਰ 'ਚ ਉਤਰਨ ਤੋਂ ਬਾਅਦ ਦੋਸ਼ੀ ਯਾਤਰੀ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਫਲਾਈਟ ਨੰਬਰ 6 ਈ 1428 ਵਿੱਚ ਸਫ਼ਰ ਕਰ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ 'ਤੇ ਉਤਰਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਫੜੇ ਗਏ ਯਾਤਰੀ ਨੇ ਫਲਾਈਟ 'ਚ ਕਥਿਤ ਤੌਰ 'ਤੇ ਜ਼ਿਆਦਾ ਮਾਤਰਾ 'ਚ ਸ਼ਰਾਬ ਪੀਤੀ ਹੋਈ ਸੀ।
ਦੋਸ਼ੀ ਯਾਤਰੀ ਨੇ ਸ਼ਰਾਬੀ ਹਾਲਤ 'ਚ ਕਰੂ ਮੈਂਬਰ ਦੀ ਮਹਿਲਾ ਨਾਲ ਦੁਰਵਿਵਹਾਰ ਕੀਤਾ। ਉਸ ਸਮੇਂ ਫਲਾਈਟ ਸਟਾਫ ਨੇ ਸਥਿਤੀ ਨੂੰ ਸੰਭਾਲਿਆ। ਸੁਰੱਖਿਆ ਮੈਨੇਜਰ ਨੇ ਉਤਰਨ ਤੋਂ ਬਾਅਦ ਮਾਮਲਾ ਪੁਲਿਸ ਕੋਲ ਉਠਾਇਆ। ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੇ ਕੁਝ ਮਹੀਨਿਆਂ 'ਚ ਹਵਾਈ ਸਫਰ ਦੌਰਾਨ ਯਾਤਰੀਆਂ ਦੇ ਇਤਰਾਜ਼ਯੋਗ ਵਿਵਹਾਰ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਪਿਛਲੇ ਮਹੀਨੇ ਨਿਊਯਾਰਕ-ਨਵੀਂ ਦਿੱਲੀ ਅਮਰੀਕਨ ਏਅਰਲਾਈਨਜ਼ ਦੀ ਉਡਾਣ ਵਿੱਚ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਬਹਿਸ ਦੌਰਾਨ ਇੱਕ ਵਿਅਕਤੀ ਨੇ ਇੱਕ ਹੋਰ ਯਾਤਰੀ 'ਤੇ ਪਿਸ਼ਾਬ ਕਰ ਦਿੱਤਾ ਸੀ।