Indigo Flight Incident : ਫਲਾਈਟਾਂ 'ਚ ਏਅਰ ਹੋਸਟੈੱਸ ਨਾਲ ਦੁਰਵਿਵਹਾਰ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਣ ਇੰਡੀਗੋ ਦੀ ਸ਼ਾਰਜਾਹ-ਅੰਮ੍ਰਿਤਸਰ ਫਲਾਈਟ ਵਿੱਚ ਇੱਕ ਸ਼ਰਾਬੀ ਯਾਤਰੀ ਵੱਲੋਂ ਕੈਬਿਨ ਕਰੂ ਨਾਲ ਦੁਰਵਿਵਹਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। 13 ਮਈ ਨੂੰ ਇੰਡੀਗੋ ਦੀ ਫਲਾਈਟ ਨੇ ਯੂਏਈ ਸ਼ਾਰਜਾਹ ਤੋਂ ਅੰਮ੍ਰਿਤਸਰ ਲਈ ਉਡਾਣ ਭਰੀ ਸੀ। ਫਿਰ ਯਾਤਰਾ ਦੌਰਾਨ ਇੱਕ ਸ਼ਰਾਬੀ ਯਾਤਰੀ ਨੇ ਮਹਿਲਾ ਕੈਬਿਨ ਕਰੂ ਨਾਲ ਬਦਤਮੀਜੀ ਕੀਤੀ।

ਇਹ ਵੀ ਪੜ੍ਹੋ : Income Tax Return: ਸਰਕਾਰ ਨੇ ਕੀਤਾ ਐਲਾਨ, ਜੇ ਟੈਕਸ ਭਰਨਾ ਹੈ ਤਾਂ ਇਹ Document ਹੋਣਾ ਜ਼ਰੂਰੀ, ਨਹੀਂ ਤਾਂ ਨਹੀਂ ਭਰ ਸਕੋਗੇ ITR



ਅੰਮ੍ਰਿਤਸਰ 'ਚ ਉਤਰਨ ਤੋਂ ਬਾਅਦ ਦੋਸ਼ੀ ਯਾਤਰੀ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਫਲਾਈਟ ਨੰਬਰ 6 ਈ 1428 ਵਿੱਚ ਸਫ਼ਰ ਕਰ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ 'ਤੇ ਉਤਰਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।  ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਫੜੇ ਗਏ ਯਾਤਰੀ ਨੇ ਫਲਾਈਟ 'ਚ ਕਥਿਤ ਤੌਰ 'ਤੇ ਜ਼ਿਆਦਾ ਮਾਤਰਾ 'ਚ ਸ਼ਰਾਬ ਪੀਤੀ ਹੋਈ ਸੀ।

ਦੋਸ਼ੀ ਯਾਤਰੀ ਨੇ ਸ਼ਰਾਬੀ ਹਾਲਤ 'ਚ ਕਰੂ ਮੈਂਬਰ ਦੀ ਮਹਿਲਾ ਨਾਲ ਦੁਰਵਿਵਹਾਰ ਕੀਤਾ। ਉਸ ਸਮੇਂ ਫਲਾਈਟ ਸਟਾਫ ਨੇ ਸਥਿਤੀ ਨੂੰ ਸੰਭਾਲਿਆ। ਸੁਰੱਖਿਆ ਮੈਨੇਜਰ ਨੇ ਉਤਰਨ ਤੋਂ ਬਾਅਦ ਮਾਮਲਾ ਪੁਲਿਸ ਕੋਲ ਉਠਾਇਆ। ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੇ ਕੁਝ ਮਹੀਨਿਆਂ 'ਚ ਹਵਾਈ ਸਫਰ ਦੌਰਾਨ ਯਾਤਰੀਆਂ ਦੇ ਇਤਰਾਜ਼ਯੋਗ ਵਿਵਹਾਰ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਪਿਛਲੇ ਮਹੀਨੇ ਨਿਊਯਾਰਕ-ਨਵੀਂ ਦਿੱਲੀ ਅਮਰੀਕਨ ਏਅਰਲਾਈਨਜ਼ ਦੀ ਉਡਾਣ ਵਿੱਚ  ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਬਹਿਸ ਦੌਰਾਨ ਇੱਕ ਵਿਅਕਤੀ ਨੇ ਇੱਕ ਹੋਰ ਯਾਤਰੀ 'ਤੇ ਪਿਸ਼ਾਬ ਕਰ ਦਿੱਤਾ ਸੀ।


 

ਪਿਛਲੇ ਸਾਲ ਨਵੰਬਰ ਵਿੱਚ ਸੁਰਖੀਆਂ ਵਿੱਚ ਆਏ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਸ਼ੰਕਰ ਮਿਸ਼ਰਾ ਨਾਮਕ ਇੱਕ ਯਾਤਰੀ ਉੱਤੇ ਇੱਕ ਬਜ਼ੁਰਗ ਮਹਿਲਾ ਸਹਿ-ਯਾਤਰੀ ਦੁਆਰਾ ਪਿਸ਼ਾਬ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਦੋਸ਼ੀ ਏਅਰ ਇੰਡੀਆ ਦੀ ਫਲਾਈਟ 'ਚ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ 'ਚ ਸੀ। ਸ਼ਿਕਾਇਤ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹਾਲਾਂਕਿ ਬਾਅਦ 'ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।