Indigo Passenger Arrested For Misbehavior: ਇੱਕ ਵਾਰ ਫਿਰ ਉੱਡਦੇ ਜਹਾਜ਼ ਵਿੱਚ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੈਪੁਰ ਤੋਂ ਬੈਂਗਲੁਰੂ ਜਾ ਰਹੀ ਫਲਾਈਟ ਵਿੱਚ ਇੱਕ ਸ਼ਰਾਬੀ ਯਾਤਰੀ ਨੇ ਕ੍ਰੂ ਦੇ ਮੈਂਬਰਾਂ ਨਾਲ ਦੁਰਵਿਵਹਾਰ ਕੀਤਾ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਫਲਾਈਟ ਬੈਂਗਲੁਰੂ ਏਅਰਪੋਰਟ 'ਤੇ ਲੈਂਡ ਹੁੰਦਿਆਂ ਹੀ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਬਾਅਦ 'ਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।


ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਪੁਲਿਸ ਨੇ ਸੋਮਵਾਰ (20 ਨਵੰਬਰ) ਨੂੰ ਕਿਹਾ ਕਿ ਜੈਪੁਰ ਤੋਂ ਬੈਂਗਲੁਰੂ ਜਾ ਰਹੀ ਇੰਡੀਗੋ ਫਲਾਈਟ ਵਿੱਚ ਇੱਕ ਯਾਤਰੀ ਕਥਿਤ ਤੌਰ 'ਤੇ ਨਸ਼ੇ ਵਿੱਚ ਸੀ ਅਤੇ ਕ੍ਰੂ ਮੈਂਬਰਾਂ ਨਾਲ ਲਗਾਤਾਰ ਦੁਰਵਿਵਹਾਰ ਕਰ ਰਿਹਾ ਸੀ। ਉਸ ਨੂੰ ਵਾਰ-ਵਾਰ ਮਨ੍ਹਾ ਕੀਤਾ ਗਿਆ, ਪਰ ਉਹ ਗੱਲ ਨਹੀਂ ਮੰਨ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਲਈ ਏਅਰਪੋਰਟ 'ਤੇ ਉਤਰਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।


ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 32 ਸਾਲਾ ਯਾਤਰੀ ਨੂੰ 17 ਨਵੰਬਰ ਨੂੰ ਫਲਾਈਟ ਤੋਂ ਉਤਰਨ ਤੋਂ ਬਾਅਦ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: Sri Kartarpur Sahib: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਾਸ ਤੇ ਸ਼ਰਾਬ ਨਾਲ ਹੋਈ ਪਾਰਟੀ, SGPC ਨੇ ਘਟਨਾ ਦੀ ਕੀਤੀ ਨਿੰਦਾ


ਏਅਰਲਾਈਨ ਕੰਪਨੀ ਨੇ ਦਰਜ ਕਰਵਾਈ ਸ਼ਿਕਾਇਤ


ਪੁਲਿਸ ਅਧਿਕਾਰੀ ਨੇ ਕਿਹਾ, "ਏਅਰਲਾਈਨ ਕੰਪਨੀ ਇੰਡੀਗੋ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਅਸੀਂ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ। ਬਾਅਦ ਵਿੱਚ ਉਸਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ।"


ਇੰਡੀਗੋ ਨੇ ਘਟਨਾ 'ਤੇ ਕੀ ਕਿਹਾ?


ਏਅਰਲਾਈਨ ਕੰਪਨੀ ਇੰਡੀਗੋ ਨੇ ਵੀ ਘਟਨਾ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਫਲਾਈਟ 6E 556 ਵਿੱਚ ਸਵਾਰ ਇੱਕ ਯਾਤਰੀ ਸ਼ਰਾਬੀ ਸੀ ਅਤੇ ਵਾਰ-ਵਾਰ ਮਨ੍ਹਾ ਕਰਨ ਦੇ ਬਾਵਜੂਦ ਚਾਲਕ ਦਲ ਨਾਲ ਦੁਰਵਿਵਹਾਰ ਕਰ ਰਿਹਾ ਸੀ। ਏਅਰਲਾਈਨ ਨੇ ਅੱਗੇ ਕਿਹਾ, "ਮੁਸਾਫਰ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਸਾਨੂੰ ਹੋਰ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਹੈ।"


ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਸਾਲ 29 ਮਈ ਨੂੰ ਏਅਰ ਇੰਡੀਆ 'ਚ ਇਕ ਯਾਤਰੀ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਅਜਿਹਾ ਹੀ ਦੁਰਵਿਵਹਾਰ ਕੀਤਾ ਸੀ। ਗੋਆ ਤੋਂ ਨਵੀਂ ਦਿੱਲੀ ਜਾ ਰਹੀ ਫਲਾਈਟ 'ਚ ਸਵਾਰ ਇਕ ਯਾਤਰੀ ਨੇ ਅਚਾਨਕ ਕ੍ਰੂ ਮੈਂਬਰ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਦਿੱਲੀ ਏਅਰਪੋਰਟ 'ਤੇ ਉਤਰਨ ਤੋਂ ਬਾਅਦ ਵੀ ਯਾਤਰੀ ਨੇ ਚਾਲਕ ਦਲ ਦੇ ਮੈਂਬਰ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।


ਇਹ ਵੀ ਪੜ੍ਹੋ: Punjab Cabinet Meeting: 28 ਤੇ 29 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ