ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਵਿਚਕਾਰ ਇੰਡੀਗੋ ਕਰਮਚਾਰੀਆਂ ਲਈ ਬੁਰੀ ਖ਼ਬਰ ਹੈ। ਦੱਸ ਦਈਏ ਕਿ ਏਅਰਲਾਈਨ ਕੰਪਨੀ ਇੰਡੀਗੋ ਨੇ ਆਪਣੇ 10 ਪ੍ਰਤੀਸ਼ਤ ਕਰਮਚਾਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਇੰਡੀਗੋ ਦੇ ਸੀਈਓ ਰੋਂਜੇ ਦੱਤਾ ਨੇ ਦਿੱਤੀ।

ਉਨ੍ਹਾਂ ਨੇ ਕਿਹਾ, “ਏਅਰ ਲਾਈਨ ਆਪਣੇ ਕੰਮ ਦੇ 10 ਫ਼ੀਸਦ ਕਰਮੀਆਂ ਨੂੰ ਛੁੱਟੀ ਦੇਵੇਗੀ।” ਦੱਸ ਦੇਈਏ ਕਿ ਕੋਰੋਨਾ ਦੌਰਾਨ ਕਈ ਕੰਪਨੀਆਂ ਪਹਿਲਾਂ ਹੀ ਕਰਮਚਾਰੀਆਂ ਨੂੰ ਨੌਕਰੀ ਤੋਂ ਹੱਟਾ ਚੁੱਕੀਆਂ ਹਨ।



ਏਅਰ ਲਾਈਨਜ਼ ਕੰਪਨੀ ਇੰਡੀਗੋ ਇਸ ਸਮੇਂ ਆਰਥਿਕ ਸੰਕਟ ਨਾਲ ਜੂਝ ਰਹੀ ਹੈ। ਜਿਸ ਤੋਂ ਬਾਅਦ ਕੰਪਨੀ ਨੇ ਆਪਣੇ 10 ਪ੍ਰਤੀਸ਼ਤ ਕਰਮਚਾਰੀਆਂ ਨੂੰ ਛੁੱਟੀ ਦੇਣ ਦਾ ਫੈਸਲਾ ਲਿਆ ਹੈ। ਕੰਪਨੀ ਦੇ ਸੀਈਓ ਨੇ ਕਿਹਾ ਕਿ ਕੰਪਨੀ ਇਸ ਸਮੇਂ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਆਪਣੇ ਕਾਰੋਬਾਰ ਨੂੰ ਜਾਰੀ ਰੱਖਣ ਲਈ ਕੁਝ ਕੁਰਬਾਨੀਆਂ ਕਰਨੀਆਂ ਪੈਣਗੀਆਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕੰਪਨੀ ਨੂੰ ਇਹ ਮੁਸ਼ਕਲ ਫੈਸਲਾ ਲੈਣਾ ਪਿਆ ਹੈ। ਦੱਸ ਦੇਈਏ ਕਿ 31 ਮਾਰਚ, 2019 ਤੱਕ ਕੰਪਨੀ ਦੇ ਕੁੱਲ 23,531 ਕਰਮਚਾਰੀ ਸੀ। ਕੋਰੋਨਾ ਮਹਾਮਾਰੀ ਅਤੇ ਲੌਤਡਾਊਨ ਕਾਰਨ ਉਡਾਣ ਸੰਚਾਲਨ ਲਗਪਗ ਦੋ ਮਹੀਨਿਆਂ ਲਈ ਪੂਰੀ ਤਰ੍ਹਾਂ ਬੰਦ ਰਹੀਆਂ, ਜਿਸ ਕਾਰਨ ਕੰਪਨੀ ਨੂੰ ਬਹੁਤ ਨੁਕਸਾਨ ਹੋਇਆ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904