ਚੀਨ ਨਾ ਸਿਰਫ ਪਾਕਿਸਤਾਨ ਦੇ ਅੱਤਵਾਦੀਆਂ ਨੂੰ, ਬਲਕਿ ਮਿਆਂਮਾਰ ਦੇ ਬਾਗੀ ਸੰਗਠਨ ਅਰਕਾਨ ਆਰਮੀ ਨੂੰ ਵੀ ਫੰਡ ਤੇ ਹਥਿਆਰ ਸਪਲਾਈ ਕਰ ਰਿਹਾ ਹੈ। ਬੈਂਕਾਕ ਅਧਾਰਤ ਮੀਡੀਆ ਕੰਪਨੀ ਲਿਕਸ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ। ਇਸ ਅਨੁਸਾਰ, ਅਰਾਕਾਨ ਆਰਮੀ ਨੂੰ ਚੀਨ ਤੋਂ 95% ਫੰਡ ਮਿਲ ਰਿਹਾ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੀਨ ਅਰਾਕਾਨ ਆਰਮੀ ਦੇ ਜ਼ਰੀਏ ਪੱਛਮੀ ਮਿਆਂਮਾਰ ਵਿੱਚ ਭਾਰਤ ਨਾਲ ਲੱਗਦੀ ਸਰਹੱਦ ਉੱਤੇ ਆਪਣਾ ਕਬਜ਼ਾ ਵਧਾਉਣਾ ਚਾਹੁੰਦਾ ਹੈ। ਇਹ ਦੱਖਣੀ ਏਸ਼ੀਆ ਵਿੱਚ ਭਾਰਤ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ, ਇਸ ਲਈ ਮਿਆਂਮਾਰ ਵਿੱਚ ਭਾਰਤ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਦਾ ਹੈ।
ਨਿਊਜ਼ ਏਜੰਸੀ ਯੂਐਨਆਈ ਦੇ ਅਨੁਸਾਰ, ਪਾਕਿਸਤਾਨ ਨੇ ਪੀਓਕੇ ਦੇ ਗਿਲਗਿਤ-ਬਾਲਿਸਤਾਨ ਖੇਤਰ ਵਿੱਚ 20,000 ਫੌਜ ਵਧਾ ਦਿੱਤੀ ਹੈ। ਉਹ ਭਾਰਤ-ਚੀਨ ਵਿਵਾਦ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ। ਦੂਜੇ ਪਾਸੇ ਪਾਕਿਸਤਾਨ ਲਗਾਤਾਰ ਜੰਗਬੰਦੀ ਤੋੜ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਵਲੋਂ ਘੁਸਪੈਠ ਕਰਨ ਦੀ ਨਿਰੰਤਰ ਕੋਸ਼ਿਸ਼ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ