ਪੜਚੋਲ ਕਰੋ

ਲੱਦਾਖ ’ਚ ਭਾਰਤ ਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ, ਹਾਲਾਤ ਤਣਾਅਪੂਰਣ, CDS ਬਿਪਿਨ ਰਾਵਤ ਨੇ ਦੱਸੀ ਹਕੀਕਤ

ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸੈੱਟਾਂ ਵਿੱਚੋਂ ਲਗਪਗ 30,000 ਵਾਧੂ ਦੀ ਜ਼ਰੂਰਤ ਸੀ ਕਿਉਂਕਿ ਐਲਏਸੀ ਉੱਤੇ ਚੀਨ ਦੀ ‘ਪੀਪਲਜ਼ ਲਿਬਰੇਸ਼ਨ ਆਰਮੀ’ (PLA) ਦੇ ਹਮਲਾਵਰ ਰੁਖ਼ ਨੂੰ ਵੇਖਦਿਆਂ ਇਸ ਖੇਤਰ ਵਿੱਚ 90,000 ਦੇ ਲਗਪਗ ਫ਼ੌਜੀ ਤਾਇਨਾਤ ਹਨ।

ਨਵੀਂ ਦਿੱਲੀ: ਚੀਫ਼ ਆਫ਼ ਡਿਫ਼ੈਂਸ ਸਟਾਫ਼ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਪੂਰਬੀ ਲੱਦਾਖ ’ਚ ‘ਅਸਲ ਕੰਟਰੋਲ ਰੇਖਾ’ (LAC) ਲਾਗੇ ਹਾਲਾਤ ਤਣਾਅਪੂਰਣ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਸਟੈਂਡ ਸਪੱਸ਼ਟ ਹੈ। ਅਸੀਂ ‘ਅਸਲ ਕੰਟਰੋਲ ਰੇਖਾ’ ’ਚ ਕੋਈ ਤਬਦੀਲੀ ਪ੍ਰਵਾਨ ਨਹੀਂ ਕਰਾਂਗੇ। ਜਨਰਲ ਰਾਵਤ ਨੇ ਦੱਸਿਆ ਕਿ ਚੀਨ ਦੀ ਫ਼ੌਜ ਨੂੰ ਲੱਦਾਖ ’ਚ ਕੀਤੀ ਗਈ ਆਪਣੀ ਕਾਰਵਾਈ ਦੇ ਵਿਰੋਧ ’ਚ ਭਾਰਤੀ ਰੱਖਿਆ ਬਲਾਂ ਦੇ ਮਜ਼ਬੂਤ ਪ੍ਰਤੀਕਰਮ ਕਾਰਨ ਹੁਣ ਅਣਕਿਆਸੇ ਨਤੀਜੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਉੱਤੇ ਝੜਪਾਂ ਤੇ ਬਿਨਾ ਭੜਕਾਹਟ ਫ਼ੌਜੀ ਕਾਰਵਾਈ ਦੇ ਵੱਡੇ ਸੰਘਰਸ਼ ਵਿੱਚ ਤਬਦੀਲ ਹੋਣ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਾਕਿਸਤਾਨ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਲਗਾਤਾਰ ਲੁਕਵੀਂ ਜੰਗ ਲੜਦਾ ਰਿਹਾ ਹੈ ਤੇ ਭਾਰਤ ਵਿਰੁੱਧ ਉਹ ਘਟੀਆ ਕਿਸਮ ਦੀ ਬਿਆਨਬਾਜ਼ੀ ਕਰ ਰਿਹਾ ਹੈ; ਜਿਸ ਕਾਰਨ ਭਾਰਤ ਤੇ ਪਾਕਿਸਤਾਨ ਦੇ ਸਬੰਧ ਹੋਰ ਵੀ ਖ਼ਰਾਬ ਹੋ ਗਏ ਹਨ। ਚੀਨ ਨਾਲ ਸਰਹੱਦ ਉੱਤੇ ਤਣਾਅ ਦੌਰਾਨ ਪੂਰਬੀ ਲੱਦਾਖ ’ਚ ‘ਅਸਲ ਕੰਟਰੋਲ ਰੇਖਾ’ ਉੱਤੇ ਤਾਇਨਾਤ ਜਵਾਨਾਂ ਨੂੰ ਭਿਆਨਕ ਠੰਢ ਵਿੱਚ ਵਰਤਣ ਵਾਲੇ ਕੱਪੜੇ ਦਿੱਤੇ ਗਏ ਹਨ। ਇਹ ਕੱਪੜੇ ਅਮਰੀਕਾ ਤੋਂ ਖ਼ਰੀਦੇ ਗਏ ਹਨ, ਤਾਂ ਜੋ ਸਖ਼ਤ ਠੰਢ ਵਿੱਚ ਵੀ ਜਵਾਨ ਚੌਕਸ ਰਹਿਣ। ਗਰਮ ਕੱਪੜਿਆਂ ਨਾਲ ਜਵਾਨਾਂ ਨੂੰ ਐਸਆਈਜੀ ਅਸਾਲਟ ਰਾਈਫ਼ਲ ਦਿੱਤੀ ਗਈ ਹੈ। ਫ਼ੌਜੀ ਅਧਿਕਾਰੀਆਂ ਨੇ ਕਿਹਾ ਹੈ ਕਿ ਬੇਹੱਦ ਠੰਢ ਦੇ ਮੌਸਮ ਵਿੱਚ ਚੁਣੌਤੀਆਂ ਨਾਲ ਨਿਪਟਣ ਲਈ ਜਵਾਨਾਂ ਨੂੰ ਖ਼ਾਸ ਕੱਪੜੇ ਤੇ ਹਥਿਆਰ ਦਿੱਤੇ ਗਏ ਹਨ। Gold Silver Rate: ਸੋਨੇ ਦੀ ਕੀਮਤ ਦੇ ਨਾਲ-ਨਾਲ ਇਸ ਦੀ ਮੰਗ 'ਚ ਵੀ ਗਿਰਾਵਟ, ਜਾਣੋ ਕਿੱਥੇ ਪਹੁੰਚੀਆਂ ਕੀਮਤਾਂ ਸੂਤਰਾਂ ਨੇ ਦੱਸਿਆ ਕਿ ਭਾਰਤੀ ਫ਼ੌਜ ਭਿਆਨਕ ਠੰਢ ਲਈ ਆਪਣੇ ਕੋਲ ਲਗਪਗ 60 ਹਜ਼ਾਰ ਫ਼ੌਜੀਆਂ ਦੇ ਹਿਸਾਬ ਨਾਲ ਖ਼ਾਸ ਕੱਪੜਿਆਂ ਦਾ ਸਟਾਕ ਰੱਖਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸੈੱਟਾਂ ਵਿੱਚੋਂ ਲਗਪਗ 30,000 ਵਾਧੂ ਦੀ ਜ਼ਰੂਰਤ ਸੀ ਕਿਉਂਕਿ ਐਲਏਸੀ ਉੱਤੇ ਚੀਨ ਦੀ ‘ਪੀਪਲਜ਼ ਲਿਬਰੇਸ਼ਨ ਆਰਮੀ’ (PLA) ਦੇ ਹਮਲਾਵਰ ਰੁਖ਼ ਨੂੰ ਵੇਖਦਿਆਂ ਇਸ ਖੇਤਰ ਵਿੱਚ 90,000 ਦੇ ਲਗਪਗ ਫ਼ੌਜੀ ਤਾਇਨਾਤ ਹਨ। ਭਿਆਨਕ ਠੰਢ ਦੇ ਮੌਸਮ ’ਚ ਪਹਿਨੇ ਜਾਣ ਵਾਲੇ ਇਨ੍ਹਾਂ ਕੱਪੜਿਆਂ ਦੀ ਹੰਗਾਮੀ ਖ਼ਰੀਦ ਨਾਲ ਭਾਰਤੀ ਫ਼ੌਜ ਨੂੰ ਕਾਫ਼ੀ ਮਦਦ ਮਿਲੇਗੀ। ਭਾਰਤ ਨੇ ਪੂਰਬੀ ਲੱਦਾਖ ’ਚ ਪੈਦਾ ਹੋਏ ਤਣਾਅ ਤੋਂ ਬਾਅਦ ਐਲਏਸੀ ਉੱਤੇ ਦੋ ਵਾਧੂ ਡਿਵੀਜ਼ਨਾਂ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਨੂੰ ਮੈਦਾਨੀ ਤੇ ਪਹਾੜੀ ਖੇਤਰ ਤੋਂ ਸੱਦਿਆ ਗਿਆ ਹੈ। ਇਨ੍ਹਾਂ ਜਵਾਨਾਂ ਨੂੰ ਉਚਾਈ ਵਾਲੇ ਇਲਾਕਿਆਂ ’ਚ ਮੁਹਿੰਮਾਂ ਲਈ ਸਿਖਲਾਈ ਦਿੱਤੀ ਗਈ ਹੈ। ਚੱਕਾ ਜਾਮ, ਖੇਤੀ ਕਾਨੂੰਨ ਨੂੰ ਘੂਰੇ ਕਿਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget