ਚੰਡੀਗੜ੍ਹ: ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਸਿੰਘ ਚੌਟਾਲਾ ਨੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫੇ ਦਾ ਪੱਤਰ ਸਪੀਕਰ ਨੂੰ ਭੇਜ ਦਿੱਤਾ ਹੈ।

ਅਭੈ ਚੌਟਾਲਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਮੇਰਾ ਅਸੈਂਬਲੀ ਤੋਂ ਅਸਤੀਫ਼ਾ ਮੰਨਿਆ ਜਾਵੇ।ਅਭੈ ਨੇ ਕਿਹਾ ਕਿ ਜੇ 26 ਜਨਵਰੀ ਤੱਕ ਕਾਨੂੰਨ ਵਾਪਸ ਨਹੀਂ ਕੀਤਾ ਜਾਂਦਾ ਤਾਂ ਇਸ ਨੂੰ ਮੇਰਾ ਅਸਤੀਫਾ ਮੰਨਿਆ ਜਾਵੇ।