Farmers Protest: ਦਿੱਲੀ ਬਾਰਡਰ 'ਤੇ ਖੁਫੀਆ ਏਜੰਸੀਆਂ ਸਰਗਰਮ, ਕਿਸਾਨ ਅੰਦੋਲਨ 'ਤੇ ਰੱਖ ਰਹੀਆਂ ਤਿੱਖੀ ਨਜ਼ਰ
ਸਿੰਘੂ ਬਾਰਡਰ 'ਤੇ ਤਾਇਨਾਤ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਬਾਰਡਰ 'ਤੇ ਬੈਠੇ ਲੋਕ ਕਾਨੂੰਨ ਵਾਪਸ ਲੈਣ ਤਕ ਹਟਣ ਨੂੰ ਤਿਆਰ ਨਹੀਂ ਹੈ। ਇੱਥੇ ਸੇਵਰੇ ਕਰੀਬ 30 ਹਜ਼ਾਰ ਲੋਕਾਂ ਦੀ ਭੀੜ ਹੁੰਦੀ ਹੈ।
ਨਵੀਂ ਦਿੱਲੀ: ਕਿਸਾਨਾਂ ਵੱਲੋਂ ਦੇਸ਼ 'ਚ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਬਾਰਡਰ 'ਤੇ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਦਰਅਸਲ ਕਿਸਾਨਾਂ ਵੱਲੋਂ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਅਜਿਹੇ 'ਚ ਕਿਸਾਨ ਅੰਦੋਲਨ 'ਤੇ ਨਿਗਰਾਨੀ ਲਈ ਖੁਫੀਆਂ ਏਜੰਸੀਆਂ ਵੀ ਸਰਗਰਮ ਹਨ। ਖੁਫੀਆ ਏਜੰਸੀਆਂ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰ ਹਲਚਲ 'ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ।
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਜ਼ਰੀਏ ਹਾਲ ਹੀ 'ਚ ਲਾਗੂ ਕੀਤੇ ਗਏ ਖੇਤੀ ਨਾਲ ਜੁੜੇ ਕਾਨੂੰਨਾਂ ਵਾਪਸ ਲਏ ਜਾਣ। ਉੱਥੇ ਹੀ ਹੁਣ ਇਹ ਵਿਰੋਧ ਪ੍ਰਦਰਸ਼ਨ ਵੱਡਾ ਰੂਪ ਲੈ ਚੁੱਕੇ ਹਨ ਤੇ ਕਿਸਾਨ ਦਿੱਲੀ ਬਾਰਡਰ ਤੇ ਦ੍ਰਿੜ ਇਰਾਦੇ ਨਾਲ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ 'ਤੇ ਖੁਫੀਆਂ ਏਜੰਸੀਆਂ ਐਕਟਿਵ ਹਨ ਤੇ ਅੰਦੋਲਨ ਦੌਰਾਨ ਹੋ ਰਹੀ ਹਰ ਤਰ੍ਹਾਂ ਦੀ ਹਲਚਲ 'ਤੇ ਨਜ਼ਰ ਰੱਖ ਰਹੀਆਂ ਹਨ।
ਪਿੱਛੇ ਹਟਣ ਲਈ ਤਿਆਰ ਨਹੀਂ ਕਿਸਾਨ
ਸਿੰਘੂ ਬਾਰਡਰ 'ਤੇ ਤਾਇਨਾਤ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਬਾਰਡਰ 'ਤੇ ਬੈਠੇ ਲੋਕ ਕਾਨੂੰਨ ਵਾਪਸ ਲੈਣ ਤਕ ਹਟਣ ਨੂੰ ਤਿਆਰ ਨਹੀਂ ਹੈ। ਇੱਥੇ ਸੇਵਰੇ ਕਰੀਬ 30 ਹਜ਼ਾਰ ਲੋਕਾਂ ਦੀ ਭੀੜ ਹੁੰਦੀ ਹੈ। ਰਾਤ ਵੇਲੇ ਵੀ ਹਜ਼ਾਰਾਂ ਦੀ ਸੰਖਿਆਂ 'ਚ ਲੋਕ ਰਹਿੰਦੇ ਹਨ। ਹਰ ਦਿਨ ਨਵੇਂ ਲੋਕ ਪ੍ਰਦਰਸ਼ਨ 'ਚ ਸ਼ਾਮਲ ਹੋ ਰਹੇ ਹਨ। ਉੱਥੇ ਜਿਹੜੇ ਲੋਕਾਂ 'ਤੇ ਕਿਸੇ ਪ੍ਰਕਾਰ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਨੂੰ ਪੁੱਛਗਿਛ ਕੀਤੀ ਜਾਂਦੀ ਹੈ ਤੇ ਉਨ੍ਹਾਂ ਨੂੰ ਫੜਿਆ ਵੀ ਜਾਂਦਾ ਹੈ।